ਮੁੱਖ ਅਧਿਆਪਕ ਜਥੇਬੰਦੀ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ:

 ਮੁੱਖ ਅਧਿਆਪਕ ਜਥੇਬੰਦੀ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ:


ਅਮਨਦੀਪ ਸਰਮਾ

 ਹੈੱਡ ਟੀਚਰ ,ਸੈਂਟਰ ਹੈੱਡ ਟੀਚਰ ਅਤੇ ਬਲਾਕ ਸਿੱਖਿਆ ਅਫਸਰ ਦੀਆਂ ਵੱਡੀ ਗਿਣਤੀ ਵਿੱਚ ਖਾਲੀ ਨੇ ਅਸਾਮੀਆਂ:ਰਾਕੇਸ ਕੁਮਾਰ ਬਰੇਟਾ

     ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਕਾਡਰ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਨਾ ਹੋਣ ਕਾਰਨ ਵੱਡੀ ਪੱਧਰ ਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਹੁਤੀਆਂ ਭਰਤੀਆਂ ਅਦਾਲਤ ਵੱਲੋਂ ਜਾ ਤਾਂ ਕੈਂਸਲ ਕਰ ਦਿੰਦੀਆਂ ਹਨ ਜਾਂ ਅਦਾਲਤ ਵਿੱਚ ਵਿਚਾਰਨਯੋਗ ਹਨ।ਪਿਛਲੇ ਸਾਲਾਂ ਵਿੱਚ ਆਈਆ ਪੋਸਟਾ 2364 ਅਤੇ 8393 ਅਦਾਲਤ ਵੱਲੋਂ ਕੈਸਲ ਕਰ ਦਿੱਤੀਆਂ ਗਈਆਂ ਹਨ ਅਤੇ 6635 ਅਧਿਆਪਕਾਂ ਦੀ ਭਰਤੀ ਦੀਆਂ ਲਗਾਤਾਰ ਸਟੇਅ ਹੋਣ ਤੋਂ ਬਾਅਦ ਤਾਰੀਖਾਂ ਪੈ ਰਹੀਆ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਾਇਮਰੀ ਕਾਡਰ ਵਿੱਚ ਅਧਿਆਪਕਾਂ ਦੀ ਭਰਤੀ ਕਮੀ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਸਿੱਖਿਆ ਮਿਲ ਸਕੇ।

         ਜਥੇਬੰਦੀ ਦੇ ਸੂਬਾ ਜੋਆਇਟ ਸਕੱਤਰ ਰਕੇਸ਼ ਕੁਮਾਰ ਤੇ ਚੋਟੀਆਂ ਨੇ ਬੋਲਦਿਆਂ ਕਿਹਾ ਕਿ ਪ੍ਰਾਇਮਰੀ ਕਾਡਰ ਵਿੱਚ ਵੱਡੇ ਪੱਧਰ ਤੇ ਹੈੱਡ ਟੀਚਰ ਸੈਂਟਰ ਹੈੱਡ ਟੀਚਰ ਅਤੇ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹੀਦ ਭਗਤ ਸਿੰਘ ਨਗਰ ਵਿੱਚ 7 ਬਲਾਕ ਸਿੱਖਿਆ ਅਫ਼ਸਰ ਦੀਆਂ ਅਸਾਮੀਆਂ ਵਿੱਚੋਂ ਸੱਤ ਅਸਾਮੀਆਂ ਹੀ ਖਾਲੀ ਪਈਆਂ ਹਨ। ਜ਼ਿਲ੍ਹਾ ਮਾਨਸਾ ਵਿੱਚ ਪੰਜ ਬਲਾਕ ਸਿੱਖਿਆ ਅਫ਼ਸਰ ਦੀਆਂ ਅਸਾਮੀਆਂ ਵਿੱਚੋਂ ਚਾਰ ਅਸਾਮੀਆਂ ਖਾਲੀ ਪਈਆਂ ਹਨ। ਜ਼ਿਲ੍ਹਾ ਰੋਪੜ ਵਿੱਚ ਦੱਸ ਅਸਾਮੀਆਂ ਵਿੱਚੋਂ ਅੱਠ ਅਸਾਮੀਆਂ ਖਾਲੀ ਪਈਆਂ ਹਨ। ਜ਼ਿਲ੍ਹਾ ਲੁਧਿਆਣਾ ਵਿੱਚੋਂ ਉਨੀ ਅਸਾਮੀਆ ਵਿੱਚੋਂ ਪੰਦਰਾਂ ਅਸਾਮੀਆ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕੀ ਵਿਚੋਂ ਸਤਾਰਾਂ ਅਸਾਮੀਆ ਖਾਲੀ ਹਨ। ਸਿੱਖਿਆ ਮੰਤਰੀ ਦੀ ਜਿਲੇ ਬਰਨਾਲਾ ਵਿੱਚ ਤਿੰਨ ਵਿੱਚੋਂ ਦੋ ਅਸਾਮੀਆਂ ਖਾਲੀ ਪਈਆਂ ਹਨ। ਜਿਸ ਕਾਰਨ ਬਲਾਕਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ । ਇਕ ਬਲਾਕ ਵਿੱਚ ਘੱਟੋ ਘੱਟ ਪੰਜਾਹ ਸਕੂਲ ਹੁੰਦੇ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਦੀਆਂ ਤਰੱਕੀਆਂ ਨਾ ਹੋਣ ਦਾ ਕਾਰਨ ਪਿਛਲੇ ਸਮੇਂ ਵਿੱਚ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਬਣੇ ਹਨ ਜਿਸ ਕਾਰਣ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends