EMPLOYMENT NEWS: 20 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਕੈਂਪ,

 20 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਕੈਂਪ 

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 20 ਅਪ੍ਰੈਲ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। 

ਇਸ ਰੋਜਗਾਰ ਕੈਂਪ ਵਿੱਚ ਬਾਈਜੂਸ ਕੰਪਨੀ ਹਿੱਸਾ ਲੈ ਰਹੀ ਹੈ। ਇਸ ਕੰਪਨੀ ਵੱਲੋਂ ਬਿਜਨੈਸ ਡੈਵਲਪਮੈਂਟ ਟ੍ਰੇਨੀ (ਬੀ.ਡੀ.ਟੀ) ਦੀ ਅਸਾਮੀ ਜਿਸ ਦਾ ਸਲਾਨਾ ਪੈਕੇਜ਼ 300000 ਹੋਵੇਗਾ, ਸਬੰਧੀ ਇੰਟਰਵਿਊ ਲਈ ਜਾਵੇਗੀ। ਇੰਟਰਵਿਊ ਕਲੀਅਰ ਕਰਨ ਉਪਰੰਤ ਉਮੀਦਵਾਰ ਨੂੰ ਚੰਡੀਗੜ੍ਹ ਆਫਿਸ ਵਿਖੇ 15 ਦਿਨ ਦੀ ਟ੍ਰੇਨਿੰਗ ਲੈਣੀ ਲਾਜ਼ਮੀ ਹੋਵੇਗੀ।ਇਸ ਦੀ ਜਾੱਬ ਲੋਕੇਸ਼ਨ ਪਟਿਆਲਾ, ਬਠਿੰਡਾ, ਫਿਰੋਜਪੁਰ ਅਤੇ ਅੰਮ੍ਰਿਤਸਰ ਹੋਵੇਗੀ।

ਇਸ ਲਈ ਉਨ੍ਹਾਂ ਨੇ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਜਿਨ੍ਹਾਂ ਦੀ ਉਮਰ 20-27 ਸਾਲ, ਵਿਦਿਅਕ ਯੋਗਤਾ: ਗ੍ਰੈਜੂਏਟ/ ਪੋਸਟ ਗ੍ਰੈਜੂਏਟ, ਕੰਪਿਊਟਰ ਦੀ ਜਾਣਕਾਰੀ ਰੱਖਦਾ ਹੋਵੇ, ਜਿਸ ਕੋਲ ਆਪਣਾ ਲੈਪਟਾੱਪ ਹੋਵੇ ਅਤੇ ਫੀਲਡ ਸੇਲਜ ਦੀ ਜਾੱਬ ਕਰਨ ਦੇ ਇਛੁੱਕ ਹੋਣ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends