ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਦੀ ਪ੍ਰੀਖਿਆ ਮਿਤੀ ਵਿਭਾਗ ਦੀ ਵੈਬਸਾਇਟ ‘ਤੇ ਜਾਰੀ ਕੀਤੀ ਜਾਵੇਗੀ – ਡਾਇਰੈਕਟਰ ਮੈਰੀਟੋਰੀਅਸ ਸੋਸਾਇਟੀ
ਐੱਸ.ਏ.ਐੱਸ. ਨਗਰ 22 ਅਪ੍ਰੈਲ (ਚਾਨੀ)
ਸੋਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਲੋਕਾਂ ਵਿੱਚ ਗਲਤ ਅਨਸਰਾਂ ਵੱਲੋਂ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਦੌਰਾਨ ਦਾਖ਼ਲਾ ਲੈਣ ਲਈ ਆਯੋਜਿਤ ਹੋਣ ਵਾਲੀ ਪ੍ਰੀਖਿਆ ਦੀ ਮਿਤੀ 24 ਅਪ੍ਰੈਲ 2022 ਦੱਸੀ ਜਾ ਰਹੀ ਹੈ। ਪਰ ਮੈਰੀਟੋਰੀਅਸ ਸੋਸਾਇਟੀ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਹੋਣ ਵਾਲੀ ਪ੍ਰੀਖਿਆ ਸਬੰਧੀ ਕੋਈ ਵੀ ਮਿਤੀ ਨਿਸ਼ਚਿਤ ਨਹੀਂ ਕੀਤੀ ਗਈ। ਇਸ ਸਬੰਧੀ ਨਿਯਤ ਕੀਤੀ ਗਈ ਮਿਤੀ ਦੀ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੀ ਵੈਬਸਾਈਟ ਐੱਸਐੱਸਏਪੰਜਾਬ ਡਾਟ ਓਆਰਜੀ ਤੇ ਉਪਲਬਧ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਦਾਖ਼ਲਾ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਅਪਲਾਈ ਕਰਨ ਵਾਲੇ ਵਿਦਿਆਰਥੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਵਿਭਾਗ ਦੀ ਵੈਬਸਾਇਟ ‘ਤੇ ਜ਼ਰੂਰ ਵਿਜ਼ਟ ਕਰਨ ਤਾਂ ਜੋ ਨਵੀਂ ਅਪਡੇਟ ਬਾਰੇ ਜਾਣਕਾਰੀ ਮਿਲ ਸਕੇ।