ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2, ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੇ Admit card ਵੈੱਬ-ਸਾਈਟ 'ਤੇ ਅੱਪਲੋਡ ਕਰ ਦਿੱਤੇ ਗਏ ਹਨ।
ਕੰਟਰੋਲਰ ਪ੍ਰੀਖਿਆਵਾਂ ਵੱਲੋਂ ਸਮੂਹ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਸੰਸਥਾ ਨਾਲ ਸਬੰਧਤ ਰੈਗੂਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਸੰਸਥਾ ਦੀ ਲਾਗ-ਇਨ ਆਈਡੀ ਤੋਂ ਡਾਊਨਲੋਡ ਕਰ ਲੈਣ।
ਜੇ ਆਰ ਮਹਿਰੋਕ ਕੰਟਰੋਲਰ ਪਰੀਖਿਆਵਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਪ੍ਰੀਖਿਆਰਥੀਆਂ ਤੋਂ ਇਲਾਵਾ ਓਪਨ ਸਕੂਲ ਪ੍ਰਣਾਲੀ ਅਧੀਨ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਕੈਟਾਗਰੀਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਵੀ ਸਿੱਖਿਆ ਬੋਰਡ ਦੀ ਵੈੱਬ-ਸਾਈਟ ਤੇ ਅੱਪਲੋਡ ਕੀਤੇ ਜਾ ਚੁੱਕੇ ਹਨ। ਸਬੰਧਤ ਪ੍ਰੀਖਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਤੋਂ ਆਪਣੇ ਰੋਲ ਨੰਬਰ/ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।