ਆਪਣੀ ਪੋਸਟ ਇਥੇ ਲੱਭੋ

Sunday, 1 May 2022

ਚੰਡੀਗੜ੍ਹ (1ਮਈ) ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ 12ਵੀਂ ਦੀਆਂ ਤਿੰਨ ਕਿਤਾਬਾਂ ‘ਤੇ ਲਾਈ ਪਾਬੰਦੀ

 ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ 12ਵੀਂ ਦੀਆਂ ਤਿੰਨ ਕਿਤਾਬਾਂ ‘ਤੇ ਲਾਈ ਪਾਬੰਦੀ


ਚੰਡੀਗੜ੍ਹ, 1 ਮਈ 2022 - ਪੰਜਾਬ ਸਰਕਾਰ ਵਲੋਂ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲਿਆਂ 12ਵੀਂ ਜਮਾਤ ਦੀਆਂ ਤਿੰਨ ਇਤਿਹਾਸ ਦੀਆਂ ਪੁਸਤਕਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਗਾਇਆ ਗਿਆ ਸੀ ਅਤੇ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।

ਦੱਸਣਯੋਗ ਹੈ ਕਿ ਉਕਤ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖਾਂ ਦੇ ਪ੍ਰਤੀ ਗ਼ਲਤ ਸ਼ਬਦਾਵਲੀ ਵਰਤੀ ਗਈ ਹੈ, ਜਿਸ ਦੇ ਰੋਸ ਵਜੋਂ ਲੰਬੇ ਸਮੇਂ ਤੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਾਇਆ ਹੋਇਆ ਸੀ। ਇਸ ਸਬੰਧੀ ਇੱਕ ਰਿਪੋਰਟ ਵੀ ਮੰਗੀ ਗਈ ਸੀ ਜਿਸ ਦੇ ਮੱਦੇਨਜ਼ਰ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਇਨ੍ਹਾਂ ਪੁਸਤਕਾਂ ਨੂੰ ਲੈ ਕੇ ਜਾਂਚ ਬਿਠਾਈ ਗਈ ਸੀ।

ਜਿਸ ਦੇ ਬਾਰੇ ਸਿੱਖਿਆ ਮੰਤਰੀ ਗੁਰਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕੇ "ਸਿੱਖ ਇਤਿਹਾਸ ਸਾਡੇ ਸਾਰਿਆਂ ਲਈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਵਡਮੁੱਲਾ ਹੈ। 12ਵੀਂ ਜਮਾਤ ਦੀ ‘HistoryOfPunjab’ ਕਿਤਾਬ ‘ਚ ਸਿੱਖ ਇਤਿਹਾਸ ਬਾਰੇ ਗ਼ਲਤ ਤੱਥ ਪੇਸ਼ ਕੀਤੇ ਸਨ। ਸੀ ਐਮ ਦੇ ਨਿਰਦੇਸ਼ 'ਤੇ ਦੋਸ਼ੀ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਅਤੇ ਕਿਤਾਬਾਂ ਦੀ ਵਰਤੋਂ ‘ਤੇ ਰੋਕ ਲਗਾਈ ਹੈ। ਸਾਡੇ ਵਿਦਿਆਰਥੀ ਹੀ ਸਾਡਾ ਸਰਮਾਇਆ ਹਨ, ਇਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਗੁਰੂਆਂ-ਪੀਰਾਂ, ਸਿੱਖ ਜਗਤ ਅਤੇ ਪੰਜਾਬ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਸਾਡੀ ਸਰਕਾਰ ਦਾ ਮੁੱਖ ਮੰਤਵ ਹੈ।"


ਇਸ ਤੋਂ ਬਿਨਾ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ। ਸੂਬਾ ਸਰਕਾਰ ਨੇ ਹੁਣ ਤੱਕ ਦੀ ਮੁੱਢਲੀ ਜਾਂਚ ਨਾਲ ਸਹਿਮਤੀ ਪ੍ਰਗਟਾਉਂਦਿਆਂ ਉਕਤ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਰੋਕ ਲਾ ਦਿੱਤੀ ਹੈ।

RECENT UPDATES

Today's Highlight