ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ 200 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਮਾਲੇਰਕੋਟਲਾ 25 ਮਈ :
ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ:02) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲ਼ੇ ਦੁਆਲੇ 200 ਮੀਟਰ ਦੇ ਘਰੇ ਵਿੱਚ ਆਮ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 29 ਮਈ 2022 ਨੂੰ ਦੁਪਹਿਰ 02.00 ਵਜੇ ਤੋਂ ਸਾਮ 04.00 ਵਜੇ ਤੱਕ ਰੋਕ ਲਗਾਈ ਹੈ। ਇਹਨਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਅੰਦਰ 200 ਮੀਟਰ ਦੇ ਘੇਰੇ ਅੰਦਰ ਸਿਰਫ਼ ਪੇਪਰ ਦੇਣ ਵਾਲੇ ਵਿਦਿਆਰਥੀ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ ਆਮ ਲੋਕਾਂ ਨੂੰ ਪ੍ਰੀਖਿਆ ਕੇਂਦਰਾਂ ਦੇ ਘੇਰੇ ਅੰਦਰ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਹਥਿਆਰ ਸੋਟੀ, ਲਾਠੀ ਵਗ਼ੈਰਾ/ਅਸਲਾ ਚੁੱਕਣ ਤੇ ਵੀ ਮਨਾਹੀ ਹੋਵੇਗੀ । ਇਹ ਹੁਕਮ ਪੁਲਿਸ, ਹੋਮਗਾਰਡ, ਸੀ.ਆਰ.ਪੀ.ਐੱਫ਼. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਜਿਨ੍ਹਾਂ ਪਾਸ ਸਰਕਾਰੀ ਹਥਿਆਰ ਹਨ, ਤੇ ਲਾਗੂ ਨਹੀਂ ਹੋਣਗੇ ।