22 ਮਈ ਨੂੰ ਦਿੱਲੀ ਜੰਤਰ-ਮੰਤਰ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਹਾਂ ਰੈਲੀ ਹੋਵੇਗੀ-ਮਾਨ

 22 ਮਈ ਨੂੰ ਦਿੱਲੀ ਜੰਤਰ-ਮੰਤਰ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਹਾਂ ਰੈਲੀ ਹੋਵੇਗੀ-ਮਾਨ

ਨਵਾਂ ਸ਼ਹਿਰ,11 ਮਈ (ਮਾਨ): ਕੇਂਦਰ ਅਤੇ ਰਾਜ ਸਰਕਾਰਾਂ ਨੇ ਆਪਣੇ ਨਿੱਜੀ ਲਾਭ ਅਤੇ ਕਾਰਪੋਰੇਟ ਘਰਾਨਿਆਂ ਨੂੰ ਵਿੱਤੀ ਲਾਭ ਦੇਣ ਹਿੱਤ 2004 ਤੋਂ ਬਾਅਦ ਭਰਤੀ ਹੋ ਰਹੇ ਸਰਕਾਰੀ ਮੁਲਾਜਮਾਂ ਦੇ ਬੁਢਾਪੇ ਦਾ ਸਹਾਰਾ ਪੁਰਾਣੀ ਪੈਨਸ਼ਨ ਬੰਦ ਕਰਕੇ ਨਿਊ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਸੀ। ਇਸ ਨਿਊ ਪੈਨਸ਼ਨ ਸਕੀਮ ਦਾ ਸਮੁੱਚਾ ਮੁਲਾਜਮ ਵਰਗ ਪਹਿਲੇ ਦਿਨ ਤੋਂ ਹੀ ਵਿਰੋਧ ਕਰਦਾ ਆ ਰਿਹਾ ਹੈ ਕਿਉਂਕਿ ਨਿਊ ਪੈਨਸ਼ਨ ਸਕੀਮ ਮੁਲਾਜਮ ਦੇ ਬੁਢਾਪੇ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ। ਸਗੋਂ 30-35 ਸਾਲ ਵਿਭਾਗ ਦੀ ਸੇਵਾ ਕਰਨ ਮਗਰੋਂ ਬੁਢਾਪੇ ਵਿੱਚ ਰੁਲਣ ਲਈ ਮਜ਼ਬੂਰ ਕਰਦੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਸ ਲਈ ਇੰਡੀਆ ਭਰ ਦੇ ਸਮੁੱਚੇ ਮੁਲਾਜਮਾਂ ਨੇ ਇਸ ਸਕੀਮ ਨੂੰ ਰੱਦ ਕਰਵਾਉਣ ਲਈ ਜੰਤਰ ਮੰਤਰ ਦਿੱਲੀ ਵਿਖੇ 22 ਮਈ ਨੂੰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਮਾਨ ਨੇ ਦੱਸਿਆ ਕਿ ਇਸ ਸਕੀਮ ਦੇ ਵਿਰੁੱਧ ਰਾਜਾਂ ਅਤੇ ਕੇਂਦਰ ਵਿੱਚ ਸਰਕਾਰਾਂ ਵਿਰੁੱਧ ਮੁਲਾਜਮਾਂ ਵਿੱਚ ਰੋਸ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੀ ਦਿਨੀਂ ਮੁਲਾਜਮਾਂ ਦੇ ਵਿਰੋਧ ਕਾਰਨ ਰਾਜਸਥਾਨ ਅਤੇ ਛੱਤੀਸ਼ਗੜ੍ਹ ਰਾਜਾਂ ਦੀਆਂ ਸਰਕਾਰਾੰ ਨੇ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਮੁੜ ਬਹਾਲ ਕਰ ਦਿੱਤੀ ਹੈ। ਸ਼੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁਲਾਜਮਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸ ਲਈ ਸੱਤਾ ਤੋਂ ਦੂਰ ਕੀਤਾ ਸੀ ਕਿਉਂਕਿ ਉਨ੍ਹਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਇਦਾ ਕੀਤਾ,ਪਰ ਇਸ ਨੂੰ ਲਾਗੂ ਨਹੀਂ ਕੀਤਾ। ਸਗੋਂ ਮੁਲਾਜਮਾਂ ਨਾਲ ਵਾਇਦਾ ਖਿਲਾਫੀ ਕੀਤੀ ਗਈ। ਸ਼੍ਰੀ ਮਾਨ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਮੁਲਾਜਮਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜਮ ਹੁਣ ਚੁੱਪ ਕਰਕੇ ਨਹੀਂ ਬੈਠਣਗੇ, ਆਪਣੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਆਪਣੀਆਂ ਜਾਨਾਂ ਵੀ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜਮ ਆਪਣੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦੇ ਲਈ ਜਿਥੇ ਪੰਜਾਬ ਸਰਕਾਰ ਦੇ ਵਿਰੁੱਧ ਆਪਣਾ ਰੋਸ ਜਾਹਿਰ ਕਰ ਰਹੇ ਹਨ,ਉਥੇ ਹੁਣ ਕੇਂਦਰ ਸਰਕਾਰ ਦੇ ਵਿਰੁੱਧ ਵੀ ਰਾਸ਼ਟਰੀ ਪੱਧਰ ਤੇ ਸ਼ੰਘਰਸ਼ ਵਿੱਚ ਵੀ ਵੱਧ ਚੜ੍ਹਕੇ ਆਪਣਾ ਹਿੱਸਾ ਪਾਉਣਗੇ ਤਾਂ ਕਿ ਇਸ ਨਾ ਮੁਰਾਦ ਬਿਮਾਰੀ ਦੀ ਜੜ੍ਹ ਹੀ ਖ਼ਤਮ ਹੋ ਸਕੇ। ਸ਼੍ਰੀ ਮਾਨ ਨੇ ਦੱਸਿਆਂ ਕਿ ਸਾਰੇ ਰਾਜਾਂ ਨੇ ਇੱਕਠੇ ਹੋਕੇ 22 ਮਈ ਦਿਨ ਐਤਵਾਰ ਨੂੰ ਕੇਂਦਰ ਸਰਕਾਰ ਦੇ ਵਿਰੁੱਧ ਜੰਤਰ-ਮੰਤਰ ਦਿੱਲੀ ਵਿਖੇ ਰੋਸ ਧਰਨਾ ਰੱਖਿਆ ਹੋਇਆ ਹੈ। ਇਸ ਧਰਨੇ ਵਿੱਚ ਪੰਜਾਬ ਤੋਂ ਹਜ਼ਾਰਾ ਦੀ ਗਿਣਤੀ ਵਿੱਚ ਮੁਲਾਜਮ ਸਾਥੀ ਸ਼ਾਮਿਲ ਹੋਣਗੇ। ਸ਼੍ਰੀਮਾਨ ਨੇ ਇਹ ਵੀ ਦੱਸਿਆਂ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਉਹ ਆਪਣੇ ਲੱਗਭੱਗ 50 ਸਾਥੀਆਂ ਨਾਲ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਥੀਆਂ ਦੇ ਜਾਣ ਲਈ ਰੇਲ ਦੀਆਂ ਟਿਕਟਾਂ ਬੁੱਕ ਕਰਵਾ ਲਈਆਂ ਗਈਆ ਹਨ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗੲਮਏ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਨੀਲ ਕਮਲ,ਹਰਪ੍ਰੀਤ ਬੰਗਾ,ਸੁਦੇਸ਼ ਦੀਵਾਨ,ਤਵਨੀਤ,ਰਮਨ ਕੁਮਾਰ,ਜਸਵੀਰ ਸਿੰਘ ਅਤੇ ਹਰਚਰਨਜੀਤ ਸਿੰਘ ਵੀ ਮੌਜੂਦ ਸਨ।

ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਦਿੱਲੀ ਧਰਨੇ ਸੰਬੰਧੀ ਜਾਣਕਾਰੀ ਦਿੰਦੇ ਹੋਏ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends