ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਅੇਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ
ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਆਯੋਜਿਤ ਹੋਵੇਗੀ
ਐੱਸ.ਏ.ਐੱਸ. ਨਗਰ 24 ਮਈ (ਚਾਨੀ)
ਸੁਸਾਇਟੀ ਫਾਰ ਪ੍ਰੋਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰ ਸਬੰਧਿਤ ਪ੍ਰੀਖਿਆਰਥੀ ਦੇ ਐਡਮਿਟ ਕਾਰਡ ਵਿੱਚ ਦਰਸਾਇਆ ਗਿਆ ਹੈ।
ਇਸ ਸੰਬੰਧੀ ਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਅਪੀਅਰ ਹੋਣ ਲਈ ਜਿਹਨਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਉਹ ਆਪਣੇ ਰੋਲ ਨੰਬਰ ਸਿੱਖਿਆ ਵਿਭਾਗ ਪੰਜਾਬ ਦੀ ਵੈਬਸਾਇਟ ਐੱਸਐੱਸਏਪੰਜਾਬ ਡਾਟ ਓਆਰਜੀ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। ਇਹਨਾਂ ਰੋਲ ਨੰਬਰ ਅਤੇ ਐਡਮਿਟ ਕਾਰਡ ਨਾਲ ਨੱਥੀ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਿਆ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਅਲੱਗ ਤੌਰ ‘ਤੇ ਇਸ ਵਾਰ ਕੋਈ ਵੀ ਸੂਚਨਾ ਨਹੀਂ ਭੇਜੀ ਜਾ ਰਹੀ।
LINK FOR DOWNLOADING ADMIT CARD CLICK HERE
ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਲਈ ਹੋਣ ਵਾਲੀ ਦਾਖ਼ਲਾ ਮੁਕਾਬਲਾ ਪ੍ਰੀਖਿਆ ਲਈ ਪ੍ਰੀਖਿਆਰਥੀ ਵਿਦਿਆਰਥੀਆਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਕਿਸੇ ਵੀ ਕਿਸਮ ਇਲੈਕਟਰੋਨਿਕ ਗੈਜੇਟ ਜਿਵੇਂ ਕਿ ਮੋਬਾਇਲ ਫੋਨ, ਪੇਜ਼ਰ, ਕੈਲਕੂਲੇਟਰ ਦੀ ਪ੍ਰੀਖਿਆ ਕੇਂਦਰ ਵਿੱਚ ਲਿਜਾਉਣ ਲਈ ਮਨਾਹੀ ਕੀਤੀ ਗਈ ਹੈ। ਵਿਦਿਆਰਥੀ ਓ.ਐੱਮ.ਆਰ. ਸ਼ੀਟ ਵਿੱਚ ਗੋਲਿਆਂ ਨੂੰ ਗੂੜਾ ਕਰਨ ਲਈ ਕਾਲ਼ਾ/ਨੀਲਾ ਬਾਲ ਪੈੱਨ ਦੀ ਵਰਤੋਂ ਕਰਨਗੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਇੱਕ ਘੰਟਾ ਪਹਿਲਾਂ ਰਿਪੋਰਟ ਕਰਨਗੇ।
ਜਿਹੜੇ ਪ੍ਰੀਖਿਆਰਥੀ ਦਾਖ਼ਲਾ ਮੁਕਾਬਲਾ ਪ੍ਰੀਖਿਆ ਪਾਸ ਕਰਕੇ ਕਾਊਂਸਲਿੰਗ ਵਿੱਚ ਸ਼ਾਮਲ ਹੋਣਗੇ ਉਹਨਾਂ ਲਈ ਇਹ ਰੋਲ ਨੰਬਰ ਅਤੇ ਐਡਮਿਟ ਕਾਰਡ ਕਾਊਂਸਲਿੰਗ ਸਮੇਂ ਨਾਲ ਲਿਆਉਣਾ ਵੀ ਜ਼ਰੂਰੀ ਹੋਵੇਗਾ।