ਪ੍ਰਾਇਮਰੀ ਸਕੂਲ ਮੁਖੀਆਂ ਦੀਆਂ ਸਮੱਸਿਆਵਾਂ ਵੀ ਸੁਣਨ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ
ਜਸਨਦੀਪ ਕੁਲਾਣਾ
ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ,ਹਾਈ ਸਕੂਲਾਂ ਦੇ ਹੈੱਡਮਾਸਟਰ ਅਤੇ ਬਲਾਕ ਸਿੱਖਿਆ ਅਫ਼ਸਰਾਂ ਨਾਲ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਬਹੁਤ ਹੀ ਆਸ਼ਾਵਾਦੀ ਹੈ ਪ੍ਰੰਤੂ ਸਿੱਖਿਆ ਦਾ ਮੁੱਢਲਾ ਆਰੰਭ ਪ੍ਰੀ ਪ੍ਰਾਇਮਰੀ ਸਿੱਖਿਆ ਤੋਂ ਸੁਰੂ ਹੁੰਦਾ ਹੈ।
ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸ਼ਨਦੀਪ ਸਿੰਘ ਕੁਲਾਣਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇੱਕ ਮੀਟਿੰਗ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ,ਸੈਟਰ ਸਕੂਲ ਮੁਖੀਆਂ ਨਾਲ ਜਰੂਰ ਕਰਨ। ਉਹਨਾਂ ਕਿਹਾ ਕੇ ਸੰਸਾਰ ਦੇ ਵਿਕਸਤ ਦੇਸ਼ਾਂ ਨੇ ਆਪਣਾ ਸਾਰਾ ਧਿਆਨ ਬੱਚੇ ਦੀ ਪ੍ਰਾਇਮਰੀ ਸਿੱਖਿਆ ਤੇ ਕੇਦਰਤ ਕਰਦਿਆਂ ਉਸਨੂੰ ਸਕੈਡਰੀ ਸਿੱਖਿਆ ਵੱਲ ਪ੍ਰੇਰਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸਮੱਸਿਆਵਾਂ ਹਨ। ਜਿਨ੍ਹਾਂ ਦਾ ਹੱਲ ਕਰਨ ਉਪਰੰਤ ਹੀ ਪੰਜਾਬ ਦੀ ਸਿੱਖਿਆ ਨੀਤੀ ਨੂੰ ਸੰਸਾਰ ਪੱਧਰ ਤੇ ਵਧੀਆ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਕਿਸੇ ਸਕੂਲ ਵਿੱਚ ਨਾ ਹੀ ਕੋਈ ਸਕੂਲਾਂ ਦੀ ਸਫ਼ਾਈ ਲਈ ਪਾਰਟ ਟਾਈਮ ਸਵੀਪਰ ਹੈ ਅਤੇ ਨਾ ਹੀ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਸਕੂਲਾਂ ਤਕ ਲਿਆਉਣ ਲਈ ਕੋਈ ਹੈਲਪਰ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਲਈ ਵੈਨਾਂ ਦਾ ਪ੍ਰਬੰਧ ਕਰਨਾ ਵੀ ਅਜੋਕੇ ਸਮੇਂ ਦੀ ਪਹਿਲੀ ਲੋੜ ਹੈ। ਉਹਨਾਂ ਮੰਗ ਕੀਤੀ ਕੇ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ,ਪ੍ਰਾਇਮਰੀ ਸਕੂਲਾਂ ਵਿਚ ਮੁੱਢਲਾ ਢਾਂਚਾ ਸਮਾਰਟ ਲਾਇਬਰੇਰੀਆਂ, ਸਮਾਰਟ ਖੇਡਾਂ ਦੇ ਮੈਦਾਨ ,ਸਵਿਮਿੰਗ ਪੂਲ,ਸਾਇੰਸ ਲੈਬ, ਕੰਪਿਊਟਰ ਲੈਬ, ਵਧੀਆ ਦਫ਼ਤਰ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਵਰਦੀਆਂ, ਦੁਪਹਿਰ ਦਾ ਭੋਜਨ ਅਤੇ ਵੱਖਰੇ ਸ਼ਾਨਦਾਰ ਬੱਚਿਆਂ ਦੀ ਉਮਰ ਪੱਧਰ ਦੇ ਕਮਰਿਆਂ ਦਾ ਪ੍ਰਬੰਧ ਵੀ ਇਕ ਅਹਿਮ ਲੋਡ਼ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ ਨਾਲ ਘੱਟੋ ਘੱਟ ਇੱਕ ਮੀਟਿੰਗ ਜ਼ਰੂਰ ਕੀਤੀ ਜਾਵੇ ਤਾਂ ਜੋ ਸਿੱਖਿਆ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇ।