ਪੰਜਾਬ ਸਰਕਾਰ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਛੁਟੀਆਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਗਰਮੀ ਦੇ ਕਾਰਨ ਕੀਤਾ ਹੈ। ਗੌਰਤਲਬ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿਚ ਗਰਮੀ ਦੀ ਲਹਿਰ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ।
2 ਮਈ 2022 ਤੋਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲਣਗੇ, ਜਦ ਕਿ ਸਮੂਹ ਅੱਪਰ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤਕ ਖੁੱਲੇ ਰਹਿਣਗੇ।ਇਹ ਸਮਾਂ 14 ਮਈ 2022 ਤਕ ਲਾਗੂ ਰਹੇਗਾ। 14 ਮਈ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਛੁੱਟੀ ਹੋਵੇਗੀ।
- PUNJAB GOVT JOBS 2022: 26494 ਅਸਾਮੀਆਂ ਤੇ ਭਰਤੀ ਦੇਖੋ ਇਥੇ
- ETT RECRUITMENT 2022: DOWNLOAD SYLLABUS HERE
ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 15 ਮਈ 2022 ਸਮੂਹ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ, ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ 15 ਮਈ ਤੋਂ 31 ਮਈ ਤਕ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਨ ਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ । ਅਧਿਆਪਕ ਸਮੂਹ ਵਿਦਿਆਰਥੀਆਂ ਨੂੰ ਭਾਵ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ 15 ਮਈ ਤੋਂ 31 ਮਈ ਤਕ ਔਨਲਾਈਨ ਪੜ੍ਹਾਉਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਮਈ ਤੋਂ 30 ਜੂਨ ਤੱਕ ਸਮੂਹ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ ।
ਅਧਿਆਪਕ ਸਕੂਲ ਆਉਣਗੇ ਜਾਂ ਨਹੀਂ?
ਆਪਣੇ ਪਾਠਕਾਂ ਨੂੰ ਇਹ ਵੀ ਦੱਸ ਦੇਈਏ ਕਿ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਅਧਿਆਪਕ ਵਿਦਿਆਰਥੀਆਂ ਨੂੰ ਆਪਣੇ ਘਰ ਤੋਂ ਜਾਂ ਫਿਰ ਸਕੂਲ ਤੋਂ ਆਨਲਾਈਨ ਪੜਾਉਣਗੇ ਇਸ ਸਬੰਧੀ ਹਾਲੇ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ ਹੈ।
ਪ੍ਰੰਤੂ ਕਰੋਨਾ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਛੋਟੀਆਂ ਘੋਸ਼ਿਤ ਕੀਤੀਆਂ ਸਨ ਉਸ ਸਮੇਂ ਅਧਿਆਪਕਾਂ ਨੂੰ ਸਕੂਲ ਤੋਂ ਹੀ online classs ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।ਅਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਬਾਰ ਵੀ 15 ਮਈ ਤੋਂ 30 ਮਈ ਤਕ ਸਕੂਲ ਵਿਦਿਆਰਥੀਆਂ ਲਈ ਹੀ ਬੰਦ ਰਹਿਣਗੇ ਅਤੇ ਅਧਿਆਪਕ ਆਮ ਦਿਨਾਂ ਵਾਂਗ ਹੀ ਸਕੂਲ ਆਉਣਗੇ ਅਤੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਈ ਕਰਵਾਉਣਗੇ।