Friday, 20 May 2022

ਸਾਂਝੇ ਅਧਿਆਪਕ ਮੋਰਚੇ ਦਾ ਮਾਸ ਡੈਪੂਟੇਸ਼ਨ 25 ਮਈ ਨੂੰ ਸਿੱਖਿਆ ਮੰਤਰੀ ਨੂੰ ਮਿਲੇਗਾ

 *ਸਾਂਝੇ ਅਧਿਆਪਕ ਮੋਰਚੇ ਦਾ ਮਾਸ ਡੈਪੂਟੇਸ਼ਨ 25 ਮਈ ਨੂੰ ਸਿੱਖਿਆ ਮੰਤਰੀ ਨੂੰ ਮਿਲੇਗਾ*


   ਨਵਾਂ ਸ਼ਹਿਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੁਅਲ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਅਧਿਆਪਕ ਲਹਿਰ ਦੇ ਵਿਛੜੇ ਆਗੂਆਂ ਅਜੀਬ ਦਿਵੇਦੀ ਅਤੇ ਦਵਿੰਦਰ ਸਿੰਘ ਧਨੋਤਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਉਪਰੰਤ ਪੰਜਾਬ ਦੀ ਜਨਤਕ ਸਿੱਖਿਆ ਨੂੰ ਬਚਾਉਣ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਸਬੰਧੀ, ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਰੱਦ ਕਰਵਾਉਣ ਲਈ 20 ਅਪ੍ਰੈਲ 2022 ਨੂੰ ਨਵੀਂ ਸਰਕਾਰ ਦੇ ਸਿੱਖਿਆ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਸਥਾਰਤ ਮੀਟਿੰਗ ਹੋਈ ਸੀ। ਪਰ ਮੀਟਿੰਗ ਤੋਂ ਇੱਕ ਮਹੀਨੇ ਬਾਅਦ ਵੀ ਕੋਈ ਸਾਰਥਕ ਹੱਲ ਨਿਕਲਣ ਦੀ ਬਜਾਏ ਮੋਰਚੇ ਦੇ ਕਨਵੀਨਰ ਬਲਕਾਰ ਵਲਟੋਹਾ ਦੀ ਪਹਿਲੇ ਸਿੱਖਿਆ ਸਕੱਤਰ ਵਲੋਂ ਬਦਲਾ ਲਊ ਭਾਵਨਾ ਤਹਿਤ 20% ਪੈਨਸ਼ਨ ਕਟੌਤੀ ਦੀ ਸਜਾ ਬਰਕਰਾਰ ਰੱਖਦੇ ਹੋਏ ਪਹਿਲੀਆਂ ਸਰਕਾਰਾਂ ਵਾਂਗ ਹੀ ਸਿੱਖਿਆ ਵਿਭਾਗ ਨੂੰ ਚਲਾਉਣ ਦੇ ਸੰਕੇਤ ਦਿੱਤੇ ਜਾ ਰਹੇ ਹਨ। ਜਿਸ ਦੀ ਸਖ਼ਤ ਨਿਖੇਧੀ ਕੀਤੀ ਗਈ। ਮੁੱਖ ਮੰਤਰੀ ਵਲੋਂ ਲੁਧਿਆਣਾ ਵਿਖੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਮੀਟਿੰਗ ਕਰਨ ਦੀ ਡਰਾਮੇਬਾਜ਼ੀ 'ਤੇ ਜਿੱਥੇ ਲੱਖਾਂ ਰੁਪਏ ਖਰਚ ਕੀਤੇ ਗਏ, ਉੱਥੇ ਹੀ ਖਾਣਾ ਖਾਣ ਸਮੇਂ ਸਾਹਮਣੇ ਆਈਆਂ ਪ੍ਰਬੰਧਕੀ ਖਾਮੀਆਂ ਨੂੰ ਛੁਪਾਉਣ ਲਈ ਕੁਝ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਮੋਰਚੇ ਵਲੋਂ ਸਖਤ ਨਿਖੇਧੀ ਕੀਤੀ ਗਈ। 

            ਪਿਛਲੀ ਸਰਕਾਰ ਵਲੋਂ ਸੰਘਰਸ਼ਸ਼ੀਲ ਅਧਿਆਪਕਾਂ ਨੂੰ ਡਰਾਉਣ ਧਮਕਾਉਣ ਲਈ ਕੀਤੀਆਂ ਗਈਆਂ ਵਿਕਟੇਮਾਈਜੇਸ਼ਨਾਂ, ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਆਦਿ ਹਾਲੇ ਤੱਕ ਵੀ ਰੱਦ ਨਾ ਕਰਨ ਅਤੇ ਅਧਿਆਪਕਾਂ ਵਿਦਿਆਰਥੀਆਂ ਦੇ ਮਸਲੇ ਹੱਲ ਨਾ ਕਰਨ 'ਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫਦ 25 ਮਈ ਨੂੰ ਸਿੱਖਿਆ ਮੰਤਰੀ ਨੂੰ ਬਰਨਾਲਾ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਮਿਲੇਗਾ।

            ਮੀਟਿੰਗ ਵਿੱਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਪੁਆਰੀ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਖਰਾਜ ਸਿੰਘ ਕਾਹਲੋ, ਮੁਕੇਸ਼ ਗੁਜਰਾਤੀ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ ਦੌੜਕਾ ਆਦਿ ਸ਼ਾਮਲ ਸਨ।

RECENT UPDATES

School holiday

SCHOOL HOLIDAY IN OCTOBER: ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ, 13 ਦਿਨ ਬੰਦ ਰਹਿਣਗੇ ਸਕੂਲ

SCHOOL HOLIDAYS IN  OCTOBER 2022: ਅਕਤੂਬਰ   ਮਹੀਨੇ ਬੱਚਿਆਂ ਨੂੰ ਛੁਟੀਆਂ ਹੀ ਛੁਟੀਆਂ  ਪਿਆਰੇ ਵਿਦਿਆਰਥੀਓ, ਤਿਓਹਾਰਾਂ ਦੇ ਮਹੀਨੇ ਸ਼ੁਰੂ ਹੋ ਗਏ ਹਨ , ਅਤੇ ਇਹਨਾਂ ਮ...

Today's Highlight