ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ ਨਿਯੁਕਤ ਸਕੱਤਰ ਨੇ ਅਹੁਦਾ ਸੰਭਾਲਿਆ

 ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ ਨਿਯੁਕਤ ਸਕੱਤਰ ਨੇ ਅਹੁਦਾ ਸੰਭਾਲਿਆ


12 ਮਈ,2022

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ ਸਵਾਤੀ ਟਿਵਾਣਾ ਪੀ.ਸੀ.ਐੱਸ ਨੇ ਅੱਜ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ ਯੋਗਰਾਜ ਅਤੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਤੋਂ ਇਲਾਵਾ ਬੋਰਡ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਮੌਜੂਦ ਸਨ।



ਸਵਾਤੀ ਟਿਵਾਣਾ 2016 ਬੈਚ ਦੇ ਪੀ.ਸੀ.ਐੱਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸਹਾਇਕ ਕਮਿਸ਼ਨਰ ਲੁਧਿਆਣਾ, ਐੱਸ.ਡੀ.ਐੱਮ ਸੁਨਾਮ, ਐੱਸ.ਡੀ.ਐੱਮ ਪਾਇਲ ਅਤੇ ਐੱਸ.ਡੀ.ਐੱਮ ਡੇਰਾ ਬਸੀ ਵੀ ਰਹਿ ਚੁੱਕੇ ਹਨ।


ਉਹਨਾਂ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਬੋਰਡ ਸੂਬੇ ਦਾ ਇੱਕ ਬਹੁਤ ਹੀ ਅਹਿਮ ਅਦਾਰਾ ਹੈ ਅਤੇ ਇਸ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਆਉਂਦੇ ਸਮੇਂ ‘ਚ ਮਿਲ ਬੈਠ ਕੇ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਦਸਵੀਂ ਅਤੇ ਬਾਰਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦਾ ਸਮੂਚਾ ਪ੍ਰਬੰਧ ਚੈੱਕ ਕਰਨ ਲਈ ਉਹ ਪ੍ਰੀਖਿਆ ਕੇਂਦਰਾਂ ਦਾ ਦੌਰਾ ਵੀ ਕਰਨਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends