ਖਾਲੀ ਅਸਾਮੀਆਂ ਭਰਕੇ ਅਤੇ ਕੱਚੇ ਅਧਿਆਪਕ ਤੇ ਕੰਪਿਊਟਰ ਫੈਕਲਿਟੀ ਪੱਕੇ ਕਰਕੇ ਹੀ ਸਿੱਖਿਆ 'ਚ ਕੋਈ ਸੁਧਾਰ ਸੰਭਵ: ਡੀ.ਟੀ.ਐਫ

 ਖਾਲੀ ਅਸਾਮੀਆਂ ਭਰਕੇ ਅਤੇ ਕੱਚੇ ਅਧਿਆਪਕ ਤੇ ਕੰਪਿਊਟਰ ਫੈਕਲਿਟੀ ਪੱਕੇ ਕਰਕੇ ਹੀ ਸਿੱਖਿਆ 'ਚ ਕੋਈ ਸੁਧਾਰ ਸੰਭਵ: ਡੀ.ਟੀ.ਐਫ. 

ਡੀ.ਟੀ.ਐੱਫ. ਨੇ ਕੱਚੇ ਅਧਿਆਪਕਾਂ, ਕੰਪਿਊਟਰ ਫੈਕਲਟੀ, ਬੇਰੁਜ਼ਗਾਰਾਂ ਅਤੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਸੰਘਰਸ਼ ਨਾਲ ਇਕਜੁੱਟਤਾ ਜਾਹਿਰ ਕੀਤੀ



13 ਮਈ, ਅੰਮ੍ਰਿਤਸਰ ( )

ਡੀ.ਟੀ.ਐੱਫ.ਪੰਜਾਬ ਦੀ ਦੂਜੀ ਸਲਾਨਾ ਜਨਰਲ ਕੌਂਸਲ ਵਿੱਚ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਅਨੁਸਾਰ, ਅਧਿਆਪਕਾਂ ‘ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ ‘ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੱਚੇ ਅਧਿਆਪਕਾਂ, ਨਾਨ ਟੀਚਿੰਗ ਤੇ ਕੰਪਿਊਟਰ ਫੈਕਲਟੀ ਨੂੰ ਪੂਰੇ ਤਨਖਾਹ ਸਕੇਲਾਂ 'ਤੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ ਕਰਨ ਅਤੇ ਨਵੀਂ ਪੈਨਸ਼ਨ ਸਕੀਮ ਅਧੀਨ ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ, ਡੀ.ਟੀ.ਐਫ. ਦੀ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਗੈਰ ਹਾਜ਼ਰੀ ਵਿਚ ਉਨ੍ਹਾਂ ਦੇ ਸੁਪਰਡੈਂਟ- ਗਰੇਡ 1 ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ। 



ਇਸ ਮੌਕੇ ਡੀ.ਟੀ.ਐਫ.ਪੰਜਾਬ ਦੇ ਸੂਬਾਈ ਵਿੱਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਅਤੇ ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਪਹਿਲਾਂ ਤੋਂ ਹੀ ਪ੍ਰਕਿਰਿਆ ਅਧੀਨ 35 ਹਜਾਰ ਤੋਂ ਵਧੇਰੇ ਅਸਾਮੀਆਂ, ਜਿਨ੍ਹਾਂ ਵਿੱਚ ਪ੍ਰੀ-ਪ੍ਰਾਇਮਰੀ ਦੀ 8393, ਈ.ਟੀ.ਟੀ. ਦੀ 2364, 6635 + 22 ਅਤੇ 5994 ਭਰਤੀ, ਮਾਸਟਰ ਕਾਡਰ ਦੀ 4161, ਪੀ.ਟੀ.ਆਈ. ਦੀ 643, ਆਰਟ ਐਂਡ ਕਰਾਫਟ, ਲੈਕਚਰਾਰ ਦੀ 343 ਭਰਤੀ, ਕਲਰਕਾਂ ਦੀ ਭਰਤੀ ਅਤੇ 25% ਸਿੱਧੀ ਭਰਤੀ ਕੋਟੇ ਅਨੁਸਾਰ ਸਕੂਲ ਮੁੱਖੀਆਂ ਦੀ ਭਰਤੀ ਸ਼ਾਮਿਲ ਹੈ, ਦੀ ਪ੍ਰਕਿਰਿਆ ਮੁਕੰਮਲ ਕਰਕੇ ਫੌਰੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਖਤਮ ਕੀਤੀਆਂ ਪੋਸਟਾਂ ਬਹਾਲ ਕਰਕੇ, ਦਰਜ਼ਾ ਚਾਰ ਤੋਂ ਲੈ ਕੇ ਪ੍ਰਿੰਸੀਪਲਜ਼ ਤੱਕ ਦੀਆਂ ਸਾਰੀਆਂ ਖਾਲੀ ਅਸਾਮੀਆਂ ਦੇ ਨਵੇਂ ਇਸ਼ਤਿਹਾਰ ਜਾਰੀ ਕੀਤੇ ਜਾਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਅਮਲੇ ਦੀ ਘਾਟ ਪੂਰੀ ਹੋ ਸਕੇ ਅਤੇ ਇਸੇ ਤਰ੍ਹਾਂ ਓਵਰ-ਏਜ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਉੱਪਰਲੀ ਉਮਰ ਹੱਦ ਵਿੱਚ ਬਣਦੀ ਛੋਟ ਦਿੱਤੀ ਜਾਵੇ। ਡੀ.ਟੀ.ਐਫ ਆਗੂਆਂ ਨੇ ਮੰਗ ਕੀਤੀ ਗਈ ਸਾਰੇ ਕੱਚੇ ਅਧਿਆਪਕਾਂ ਸਮੇਤ ਸਿੱਖਿਆ ਵਲੰਟੀਅਰ, ਪ੍ਰੋਵਾਇਡਰ, ਐੱਨ.ਐੱਸ.ਕਿਊ.ਐੱਫ., ਆਈ.ਈ.ਆਰ.ਟੀ ਅਤੇ ਨਾਨ ਟੀਚਿੰਗ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਪੰਜਾਬ ਸਰਕਾਰ ਦੀ 100 ਫੀਸਦੀ ਫੰਡਿੰਗ ਵਾਲੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਤੇ ਕਨਫਰਮਡ ਕੰਪਿਊਟਰ ਫੈਕਲਟੀ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਇਹਨਾਂ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਲਾਭ ਲਾਗੂ ਕੀਤੇ ਜਾਣ। ਆਦਰਸ਼ ਸਕੂਲ ਅਤੇ ਮੈਰੀਟੋਰੀਅਸ ਸਕੂਲ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਪਿਛਲੇ ਇਕ ਦਹਾਕੇ ਤੋਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ ਦੀ ਪੈਡਿੰਗ ਰੈਗੂਲਰਾਈਜੇਸ਼ਨ ਪੂਰੀ ਕੀਤੀ ਜਾਵੇ। ਇੱਕ ਹੀ ਭਰਤੀ ਇਸ਼ਤਿਹਾਰ ‘ਤੇ ਲਾਗੂ ਕੀਤੇ ਦੋ ਤਰ੍ਹਾਂ ਦੇ ਤਨਖਾਹ ਸਕੇਲ ਰੱਦ ਕਰਕੇ ਮੁੱਢਲੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਬਹਾਲ ਕੀਤੀਆਂ ਜਾਣ। ਮਿਤੀ 17-7-20 ਤੋਂ ਬਾਅਦ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ। 

ਡੀ.ਟੀ.ਐਫ. ਆਗੂਆਂ ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਦੀ ਸਮੂਹਿਕ ਅਵਾਜ਼ ਤੇ ਹੱਕੀ ਮੰਗ ਨੂੰ ਪਹਿਲ ਅਧਾਰਿਤ ਵਿਚਾਰਦੇ ਹੋਏ ਮਿਤੀ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਲਾਗੂ ਬਜ਼ਾਰੂ ਜੋਖਮਾਂ ਅਧਾਰਿਤ ਮੁਲਾਜ਼ਮ ਮਾਰੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਸਮਾਜਿਕ, ਆਰਥਿਕ ਅਤੇ ਬੁਢਾਪਾ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੀ, ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਇਸੇ ਮੰਗ ਨੂੰ ਲੈ ਕੇ 9 ਜੁਲਾਈ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਅਗਵਾਈ ਵਿਚ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾਈ ਕਨਵੈਨਸ਼ਨ ਅਤੇ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਵੀ ਹਿੱਸਾ ਬਣਨ ਦਿ ਪੰਜਾਬ ਦੇ ਅਧਿਆਪਕਾਂ ਨੂੰ ਅਪੀਲ ਕੀਤੀ।

ਇਸ ਮੌਕੇ ਆਗੂਆਂ ਨੇ ਸਿੱਖਿਆ ਵਿਭਾਗ, ਪੰਜਾਬ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ 16 ਮਈ ਤੋਂ 31 ਮਈ ਤਕ ਸਰਕਾਰੀ ਸਕੂਲਾਂ ਵਿਦਿਆਰਥੀਆਂ ਲਈ ਹੋ ਰਹੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਅਧਿਆਪਕ ਵਰਗ ਦੀ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ। ਇਸ ਦੇ ਨਾਲ ਨਾਲ ਸਮੂਹ ਪੰਜਾਬ ਦੇ ਨਾਨ ਟੀਚਿੰਗ ਕਰਮਚਾਰੀਆਂ ਲਈ ਸਕੂਲੀ ਸਮਾਂ 9 ਵਜੇ ਤੋਂ 12 ਵਜੇ ਤੱਕ ਦਾ ਕੀਤਾ ਜਾਵੇ।

ਇਸ ਮੌਕੇ ਜਥੇਬੰਦੀ ਦੇ ਫ਼ੈਸਲੇ ਦਾ ਸਹਿਯੋਗ ਕਰਦੇ ਹੋਏ ਡੀ.ਐੱਮ. ਐਫ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ, ਕੁਲਦੀਪ ਸਿੰਘ ਤੋਲਾ ਨੰਗਲ, ਮਨੀਸ਼ ਪੀਟਰ, ਸੁਖਦੇਵ ਸਿੰਘ ਡੀ.ਪੀ.ਈ., ਬਲਦੇਵ ਮੰਨਣ, ਡਾ.ਗੁਰਦਿਆਲ ਸਿੰਘ, ਸੰਜੀਵ ਕੁਮਾਰ ਆਦਿ ਉਚੇਚੇ ਤੌਰ ਤੇ ਹਾਜ਼ਰ ਰਹੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends