ਸਰਕਾਰ ਜੀ ! ''ਮੁਲਾਜ਼ਮਾਂ ਕਰੋ ਨਿਹਾਲ , ਕੱਟੇ ਭੱਤੇ ਕਰੋ ਬਹਾਲ'' : - ਪੰਨੂੰ , ਲਾਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਦਾ ਪੇਂਡੂ , ਬਾਰਡਰ ਭੱਤਾ ਤੇ ਹੋਰ 28 ਤਰਾ੍ਂ ਦੇ ਭੱਤੇ ਕੱਟਕੇ ਮੁਲਾਜ਼ਮਾਂ ਨੂੰ ਬਹੁਤ ਵੱਡਾ ਝਟਕਾ ਦਿੱਤਾ ਸੀ । ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਤੇ ਲੱਗਾ ਵੱਡਾ ਕੱਟ ਸਹਿਣਾ ਪੈ ਰਿਹਾ ਹੈ । ਉਹਨਾਂ ਦੱਸਿਆਂ ਕਿ ਮੁਲਾਜ਼ਮਾਂ ਨੂੰ ਵੀ ਆਪਣਾ ਘਰ-ਬਾਰ ਚਲਾਉਣ ਲਈ ਪੈਸੇ-ਧੇਲੇ ਦੀ ਲੋਡ਼ ਪੈਦੀ ਹੈ । ਲਾਹੌਰੀਆ ਨੇ ਪੰਜਾਬ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਲੋਡ਼ਾਂ ਨੂੰ ਮੁੱਖ ਰੱਖਦੇ ਪਿਛਲੀ ਸਰਕਾਰ ਵਲੋਂ ਕੱਟੇ ਗਏ ਪੇਂਡੂ , ਬਾਰਡਰ ਭੱਤੇ ਸਮੇਤ ਸਾਰੇ ਭੱਤੇ ਤੁਰੰਤ ਬਹਾਲ ਕੀਤੇ ਜਾਣ ਤਾਂ ਜੋ ਸਮੂਹ ਮੁਲਾਜ਼ਮ ਵਰਗ ਨੂੰ ਵੀ ਰਾਹਤ ਮਹਿਸੂਸ ਕਰੇ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਮੇਲ ਸਿੰਘ ਬਰੇ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਪਵਨ ਕੁਮਾਰ ਜਲੰਧਰ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ ਆਦਿ ਆਗੂ ਹਾਜਰ ਸਨ ।