ਤਨਖ਼ਾਹਾਂ ਨਾ ਮਿਲਣ ਅਤੇ ਤਰੱਕੀਆਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਵਿਧਾਇਕ ਸਵਨਾ ਤੇ ਜਿਲਾ ਪ੍ਰਧਾਨ ਵਧਵਾ ਨੂੰ ਮਿਲਿਆ

 *ਤਨਖ਼ਾਹਾਂ ਨਾ ਮਿਲਣ ਅਤੇ ਤਰੱਕੀਆਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਵਿਧਾਇਕ ਸਵਨਾ ਤੇ ਜਿਲਾ ਪ੍ਰਧਾਨ ਵਧਵਾ ਨੂੰ ਮਿਲਿਆ*


*ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜ਼ਟ ਜ਼ਲਦ ਹੋਵੇਗਾ ਜਾਰੀ : ਵਿਧਾਇਕ ਨਰਿੰਦਰਪਾਲ ਸਿੰਘ ਸਵਨਾ*


*ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਹੈ ਵਚਨਬੱਧ : ਅਰੁਣ ਵਧਵਾ*


ਫਾਜ਼ਿਲਕਾ (28 ਮਈ) : ਗੌਰਮਿੰਟ ਟੀਚਰਜ਼ ਯੂਨੀਅਨ ਫਾਜ਼ਿਲਕਾ ਦਾ ਵਫ਼ਦ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ ਅਪਰੈਲ ਦੀਆਂ ਰੁੱਕੀਆ ਤਨਖ਼ਾਹਾਂ ਅਤੇ ਈ ਟੀ ਟੀ ਤੋਂ ਹੈਡ ਟੀਚਰ ਅਤੇ ਹੈਡ ਟੀਚਰ ਤੋਂ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਸਬੰਧੀ ਅੱਜ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਵਾ ਨੂੰ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ, ਜ਼ਿਲ੍ਹਾ ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿੱਚ ਮਿਲੀਆ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਸਾਰਾ ਮਹੀਨਾ ਲੰਘਣ ਤੇ ਵੀ ਨਾ ਮਿਲਣ ਸਬੰਧੀ ਜਾਣੂ ਕਰਵਾਇਆ ਜਿਸ ਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੌਕੇ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਫ਼ੋਨ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਤੁਰੰਤ ਬਜ਼ਟ ਜਾਰੀ ਕਰਨ ਦੀ ਮੰਗ ਕੀਤੀ, ਸਿੱਖਿਆ ਮੰਤਰੀ ਵਲੋਂ ਸਿਰਫ ਫਾਜ਼ਿਲਕਾ ਜ਼ਿਲ੍ਹੇ ਵਿਚ ਬਜ਼ਟ ਨਾ ਪਹੁੰਚਣ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਬਜ਼ਟ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ। ਈਟੀਟੀ ਤੋਂ ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਸਬੰਧੀ ਡੀਪੀਆਈ ਐਲੀਮੈਂਟਰੀ ਪੰਜਾਬ ਵਲੋਂ ਪੱਤਰ ਜਾਰੀ ਹੋਣ ਤੋਂ ਬਾਅਦ ਵੀ ਲਗਭਗ 1 ਮਹੀਨਾ ਪੁਰਾ ਹੋਣ ਦੇ ਬਾਵਜੂਦ ਜ਼ਿਲੇ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ ਬਣਦੀਆਂ ਤਰੱਕੀਆਂ ਸਬੰਧੀ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਵੱਲੋਂ ਕੋਈ ਵੀ ਕਾਰਵਾਈ ਨਾ ਹੋਣ ਤੇ ਜਥੇਬੰਦੀ ਨੇ ਰੋਸ ਪ੍ਰਗਟ ਕੀਤਾ ਜਿਸ ਤੇ ਉਹਨਾਂ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ ਗਿਆ।



ਜਥੇਬੰਦੀ ਦੇ ਵਫ਼ਦ ਵਿੱਚ ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ, ਬਲਾਕ ਫਾਜ਼ਿਲਕਾ ਆਗੂ ਸੋਰਭ ਧੂੜੀਆ ਵੀ ਹਾਜ਼ਰ ਸਨ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends