ਆਪਣੀ ਪੋਸਟ ਇਥੇ ਲੱਭੋ

Thursday, 5 May 2022

MOBILE PHONE IN CLASS: ਅਧਿਆਪਕਾਂ ਨੂੰ ਜਮਾਤਾਂ ਵਿੱਚ ਮੋਬਾਈਲ ਫੋਨ ਬੰਦ ਰੱਖਣ ਦੇ ਆਦੇਸ਼ ਜਾਰੀ


ਗੁਰਦਾਸਪੁਰ , 5 ਮਈ 
ਪੰਜਾਬ ਵਿੱਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਵਿਦਿਆਰਥੀਆਂ ਨੂੰ ਪੜਾਉਂਦੇ ਸਮੇਂ ਅਧਿਆਪਕਾਂ ਦੇ ਮੋਬਾਈਲ ਫੋਨ ਬੰਦ ਰਖੇ ਜਾਣ।ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ  ਲਿਖਿਆ  (READ HERE)  ਹੈ ਕਿ  "ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ  ਰਾਂਹੀ ਪ੍ਰਾਪਤ ਸ਼ਿਕਾਇਤ, ਦੇ ਸਬੰਧ ਵਿੱਚ ਲਿਖਿਆ ਗਿਆ ਹੈ ਕਿ ਸਕੂਲ ਮੁਖੀ ਆਪਣੇ ਆਪਣੇ ਅਧੀਨ ਆਉਦੇ ਸਟਾਫ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜਮਾਤ ਵਿੱਚ ਪੜਾਉਦੇ ਸਮੇਂ ਆਪਣੇ ਫੋਨ ਬੰਦ ਰੱਖਣਾ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਦੀ ਪੜਾਈ ਵਿੱਚ ਕੋਈ ਮੁਸ਼ਕਿਲ ਨਾ ਆਵੇ"।


RECENT UPDATES

Today's Highlight