ONLINE TEACHER TRANSFER: ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਬਦਲੀ ਨੀਤੀ ਸਬੰਧੀ ਰੱਖੇ ਸੁਝਾਅ

 ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਬਦਲੀ ਨੀਤੀ ਸਬੰਧੀ ਰੱਖੇ ਸੁਝਾਅ



     ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਬਦਲੀ ਨੀਤੀ ਸਬੰਧੀ ਰੱਖੇ ਸੁਝਾਅ

ਮੋਹਾਲੀ, 28 ਮਈ ( )

     ਸਿੱਖਿਆ ਵਿਭਾਗ ਵੱਲੋਂ ਅਧਿਆਪਕ ਬਦਲੀ ਨੀਤੀ ਸਬੰਧੀ ਵੱਖ-ਵੱਖ ਜਥੇਬੰਦੀਆਂ ਤੋਂ ਸੁਝਾਅ ਲੈਣ ਲਈ ਕੀਤੀ ਗਈ ਵਰਚੁਅਲ ਮੀਟਿੰਗ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਲ ਜੱਥੇਬੰਦੀਆਂ ਵੱਲੋਂ ਮੋਰਚੇ ਦੇ ਫੈਸਲੇ ਅਨੁਸਾਰ ਮੁੱਖ ਸੁਝਾਅ ਦਿੱਤੇ ਗਏ। 



ਵਰਚੁਅਲ ਮੀਟਿੰਗ ਵਿੱਚ ਸੁਝਾਅ ਦੇਣ ਸਮੇਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਅਧਿਆਪਕ ਦਲ ਜਹਾਂਗੀਰ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਅਧਿਆਪਕ ਦਲ ਪੰਜਾਬ ਦੇ ਜਸਵਿੰਦਰ ਸਿੰਘ ਔਲਖ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ, ਐੱਸ ਸੀ ਬੀ ਸੀ ਅਧਿਆਪਕ ਯੂਨੀਅਨ ਦੇ ਬਲਜੀਤ ਸਿੰਘ ਸਲਾਣਾ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਪ੍ਰਧਾਨ ਹਰਜੀਤ ਸਿੰਘ ਬਸੋਤਾ, ਅਧਿਆਪਕ ਦਲ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਸ਼ਾਮਲ ਸਨ। ਉਨ੍ਹਾਂ ਦੁਆਰਾ ਦਿੱਤੇ ਗਏ ਸੁਝਾਵਾਂ ਵਿੱਚ ਪਹਿਲਾਂ ਹੋਈਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਨ, ਆਪਣੀ ਜਾਂ ਆਸ਼ਰਿਤ ਦੀ ਕਰੋਨਿਕ ਬਿਮਾਰੀ, 40% ਅੰਗਹੀਣਤਾ, ਵਿਧਵਾ, ਕੁਆਰੀ, ਤਲਾਕਸ਼ੁਦਾ ਨੂੰ ਪਹਿਲ ਦੇਣ, ਘਰ ਤੋਂ ਸਟੇਸ਼ਨ ਦੀ ਦੂਰੀ (ਹਰ 10 ਕਿ. ਮੀ. =1 ਨੰਬਰ ) ਅਨੁਸਾਰ ਅੰਕਾਂ ਦੀ ਵੇਟੇਜ਼ ਦੇਣ, ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬੀ ਪੀ ਈ ਓਜ਼ ਨੂੰ ਬਦਲੀ ਨੀਤੀ ਅਨੁਸਾਰ ਬਦਲੀ ਕਰਵਾਉਣ ਦਾ ਮੌਕਾ ਦੇਣ, ਆਪਸੀ / ਤਿਕੋਨੀ ਬਦਲੀ ਅਤੇ ਨਵ- ਵਿਆਹੁਤਾ ਲਈ ਕੋਈ ਵੀ ਸ਼ਰਤ ਨਾ ਲਗਾਉਣ, ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਸਾਰੀਆਂ ਖਾਲੀ ਪੋਸਟਾਂ ਸਟੇਸ਼ਨ ਚੋਣ ਲਈ ਵੱਖਰੀਆਂ - ਵੱਖਰੀਆਂ ਦਰਸਾਉਣ, ਖਤਮ ਕੀਤੀਆਂ ਪੋਸਟਾਂ ਬਹਾਲ ਕਰਕੇ ਸਟੇਸ਼ਨ ਚੋਣ ਲਈ ਉਪਲਬਧ ਕਰਵਾਉਣ, ਬੀ ਪੀ ਈ ਓ ਦਫਤਰਾਂ ਵਿੱਚ ਸ਼ਿਫਟ ਕੀਤੇ 228 ਪੀ ਟੀ ਆਈਜ਼ ਨੂੰ ਪਿਤਰੀ ਸਕੂਲਾਂ ਵਿੱਚ ਭੇਜਣ ਜਾਂ ਬਦਲੀ ਦਾ ਮੌਕਾ ਦੇਣ, ਠੇਕਾ ਅਧਾਰਿਤ ਕੀਤੀ ਸੇਵਾ ਨੂੰ ਬਦਲੀ ਲਈ ਗਿਣਨ, ਨਾਨ-ਟੀਚਿੰਗ ਸਟਾਫ ਦੀਆਂ ਬਦਲੀਆਂ ਅਧਿਆਪਕਾਂ ਨਾਲ ਹੀ ਕਰਨ, ਨਵ ਨਿਯੁਕਤ ਅਤੇ ਪਿਛਲੇ ਸਮੇਂ ਦੌਰਾਨ ਪ੍ਰਮੋਟ ਹੋਏ ਸਮੂਹ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦੇਣ, ਤਬਲਾ / ਸੰਗੀਤ ਦੇ ਸਟੇਸ਼ਨ ਸ਼ੋਅ ਕਰਨ, ਦੂਰ ਦੁਰਾਡੇ ਕੀਤੀਆਂ ਨਵੀਆਂ ਨਿਯੁਕਤੀਆਂ ਅਤੇ ਸਟਰੀਮ ਟੁੱਟਣ ਕਾਰਣ ਦੂਰ ਦੁਰਾਡੇ ਬਦਲੇ ਅਧਿਆਪਕਾਂ ਨੂੰ ਪਹਿਲ ਦੇਣ, ਅਪਗਰੇਡ ਸਕੂਲਾਂ ਦੀਆਂ ਪੋਸਟਾਂ ਦਰਸਾਉਣ, ਬਦਲੀ ਲਈ ਮੈਰਿਟ ਅੰਕ ਦਰਸਾਉਣ,180 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਮੁੱਢਲੀ ਭਰਤੀ ਅਨੁਸਾਰ ਸਟੇਅ ਗਿਣਨ, ਬਦਲੀ ਦੀ ਪ੍ਰਕਿਰਿਆ ਨੂੰ ਸਰਲ ਕਰਨ ਆਦਿ ਮੁੱਖ ਤੌਰ ਤੇ ਸ਼ਾਮਲ ਹਨ। ਇਸ ਮੀਟਿੰਗ ਵਿੱਚ ਸੁਝਾਅ ਲੈਣ ਵਾਲਿਆਂ ਵਿੱਚ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਇਲਾਵਾ ਡੀਜੀਐਸਈ ਪਰਦੀਪ ਅਗਰਵਾਲ, ਡੀਪੀਆਈ ਸੈਕੰਡਰੀ ਸਿੱਖਿਆ ਕੁਲਜੀਤ ਪਾਲ ਸਿੰਘ ਮਾਹੀ ਅਤੇ ਡੀਪੀਆਈ ਐਲੀਮੈਂਟਰੀ ਹਰਿੰਦਰ ਕੌਰ ਮੌਜੂਦ ਰਹੇ।


💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends