ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਅੱਜ ਗ੍ਰਾਮ ਸਮਗਰੀ ਵਿਕਾਸ ਗ੍ਰਾਮ ਸਭਾ ਦੀ ਭੂਮਿਕਾ ਸਬੰਧੀ ਇੱਕ ਇਜਲਾਸ ਕਰਵਾਇਆ ਗਿਆ ਜਿਸ ਵਿੱਚ ਜਲੰਧਰ ਅਧੀਨ ਪੈਂਦੇ 7 ਜ਼ਿਲ੍ਹਿਆਂ ਦੇ ਕਰੀਬ 1500 ਸਰਪੰਚਾਂ ਨੇ ਸ਼ਿਰਕਤ ਕੀਤੀ।
ਧਾਲੀਵਾਲ ਨੇ ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡਾਂ ਦਾ ਵਿਕਾਸ ਗ੍ਰਾਮ ਸਭਾਵਾਂ ਦੀ ਮਜ਼ਬੂਤੀ ਨਾਲ ਹੀ ਸੰਭਵ ਹੈ। ਇਸ ਦੇ ਨਾਲ ਹੀ ਉਨ੍ਹਾਂ ਸੈਮੀਨਾਰ ਵਿੱਚ ਹਾਜ਼ਰ ਸਰਪੰਚਾਂ ਨੂੰ ਪੱਖਪਾਤ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਮੁੜ ਹਰਿਆ ਭਰਿਆ ਬਣਾਇਆ ਜਾ ਸਕੇ। 15 ਜੂਨ ਤੋਂ 26 ਜੂਨ ਤੱਕ ਪੰਜਾਬ ਭਰ ਵਿੱਚ ਸੈਸ਼ਨ ਲਗਾਏ ਜਾਣਗੇ ਅਤੇ ਇਸ ਸਬੰਧੀ ਸਰਪੰਚਾਂ ਨੂੰ ਜਾਗਰੂਕ ਕਰਨ ਲਈ ਅੱਜ ਇਹ ਸੈਮੀਨਾਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜਾ ਸੈਮੀਨਾਰ 13 ਜੂਨ ਨੂੰ ਲੁਧਿਆਣਾ ਅਤੇ ਤੀਜਾ ਸੈਮੀਨਾਰ 14 ਜੂਨ ਨੂੰ ਬਠਿੰਡਾ ਵਿਖੇ ਹੋਵੇਗਾ।