6635 ETT RECRUITMENT STATION CHOICE: 6635 ETT ਅਧਿਆਪਕਾਂ ਨੂੰ ਸਟੇਸ਼ਨ ਚੋਣ 30 ਜੂਨ ਤੱਕ, ਇੰਜ ਕਰੋ ਸਟੇਸ਼ਨ ਚੁਆਇਸ ( OFFICIAL LETTERS)

 ਚੰਡੀਗੜ੍ਹ 28 ਜੂਨ 

ਸਿੱਖਿਆ ਵਿਭਾਗ ਪੰਜਾਬ ਵਿੱਚ ਈ.ਟੀ.ਟੀ.ਕਾਡਰ ਦੀਆਂ 6635 ਆਸਾਮੀਆਂ ਭਰਨ ਲਈ ਮਿਤੀ 30-07-2021 ਨੂੰ ਵਿਗਿਆਪਨ ਦਿੱਤਾ ਗਿਆ ਸੀ। ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਸਿਲੈਕਟ ਹੋਏ ਉਮੀਦਵਾਰਾਂ ਦੀ ਕੈਟਾਗਰੀ ਵਾਈਜ ਚੋਣ ਸੂਚੀ ਮਿਤੀ 13- 06-2022 ਨੂੰ ਪੋਰਟਲ ਤੇ ਅਪਲੋਡ ਕੀਤੀ ਜਾ ਚੁੱਕੀ ਹੈ। 


ਸਿਲੈਕਸਨ ਸੂਚੀ ਅਨੁਸਾਰ ਯੋਗ ਕਰਾਰ ਦਿੱਤੇ ਉਮੀਦਵਾਰਾਂ ਨੂੰ ਸਟੇਸ਼ਨ ਚੋਣ ਪੋਰਟਲ ਤੇ ਮਿਤੀ 28-06-2022 ਤੋਂ 30-06-2022 ਤੱਕ ਆਨ- ਲਾਈਨ ਕਰਵਾਈ ਜਾਣੀ ਹੈ। ਹਰੇਕ ਉਮੀਦਵਾਰ ਆਪਣੀ ਆਈ.ਡੀ. ਵਿੱਚ ਸੋਅ ਹੋ ਰਹੀ ਵੈਕੰਸੀ ਲਿਸਟ ਵਿੱਚੋਂ ਆਪਣੀ ਚੋਣ ਅਨੁਸਾਰ ਜਿੰਨੇ ਮਰਜੀ ਸਟੇਸ਼ਨਾਂ ਦੀ ਆਪਸਨ ਆਪਣੀ ਆਈ.ਡੀ ਵਿੱਚ ਭਰ ਸਕਦੇ ਹਨ। ਜਿਹੜੇ ਉਮੀਦਵਾਰ ਇੱਕ ਤੋਂ ਵੱਧ ਕੈਟਾਗਰੀਆਂ ਵਿੱਚ ਸਿਲੈਕਟ ਹੋਏ ਹਨ, ਉਹ ਪਹਿਲਾਂ ਆਪਣੀ ਆਈ.ਡੀ. ਤੇ ਆਪਣੀ ਮਰਜ਼ੀ ਅਨੁਸਾਰ ਕਿਸੇ ਇੱਕ ਕੈਟਾਗਰੀ ਦੀ ਚੋਣ ਕਰਨਗੇ। ਉਮੀਦਵਾਰ ਵੱਲੋਂ ਜਿਸ ਕੈਟਾਗਰੀ ਦੀ ਇੱਕ ਵਾਰ ਚੋਣ ਕਰ ਲਈ ਹੈ ਉਸਨੂੰ ਮੁੜ ਕੇ ਬਦਲਿਆ ਨਹੀਂ ਜਾ ਸਕੇਗਾ।


 ਉਸ ਉਪਰੰਤ ਅਜਿਹੇ ਯੋਗ ਉਮੀਦਵਾਰ ਆਪਣੀ ਆਈ.ਡੀ. ਵਿੱਚ ਸੋਅ ਹੋ ਰਹੀ ਵੈਕੰਸੀ ਲਿਸਟ ਵਿਚੋਂ ਉਪਰੋਕਤ ਲਿਖੇ ਅਨੁਸਾਰ ਸਟੇਸ਼ਨ ਚੁਆਇਸ ਕਰਨਗੇ। ਇਹ ਪ੍ਰਕਿਰਿਆਸਮੁੱਚੇ ਰੂਪ ਵਿੱਚ ਆਨ-ਲਾਈਨ ਹੀ ਹੋਵੇਗੀ। ਜਿਹੜੇ ਯੋਗ ਉਮੀਦਵਾਰ ਸਟੇਸ਼ਨ ਚੋਣ ਨਹੀਂ ਕਰਨਗੇ, ਉਹਨਾਂ ਨੂੰ ਵਿਭਾਗ ਵੱਲੋਂ ਆਪਣੇ ਪੱਧਰ ਤੇ ਆਨ ਲਾਈਨ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ। ਜਿਸਨੂੰ ਮੁੜ ਬਦਲਿਆ ਨਹੀਂ ਜਾਵੇਗਾ। All updates on mobile join telegram 

6635 Ett recruitment download official letter here

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends