ਚੰਡੀਗੜ੍ਹ 15 ਜੂਨ
ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਵਾਰ ਅੰਤਰ-ਰਾਸ਼ਟਰੀ ਪੱਧਰ ਤੇ ਯੋਗ ਦਿਵਸ ਮਿਤੀ 21 ਜੂਨ ਨੂੰ ਆਫਲਾਈਨ ਮਨਾਇਆ ਜਾਵੇਗਾ , ਇਸ ਲਈ 21 ਜੂਨ ਨੂੰ ਸਕੂਲਾਂ ਨੂੰ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਡੀਪੀਆਈ ਵਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ (Read here) ਹੈ ਕਿ "ਹਰ ਸਾਲ ਅੰਤਰ-ਰਾਸ਼ਟਰੀ ਪੱਧਰ ਤੇ ਯੋਗ
ਦਿਵਸ ਮਿਤੀ 21 ਜੂਨ ਨੂੰ ਮਨਾਇਆ ਜਾਂਦਾ ਹੈ ਜਿਸ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਸਕੂਲ ਭਾਗ ਲੈਂਦੇ ਹਨ।
ਪਿਛਲੇ 02 ਸਾਲਾਂ ਦੌਰਾਨ ਕੇਵਿਡ-19 ਮਹਮਾਰੀ ਦਾ ਪ੍ਰਕੋਪ ਹੋਣ ਕਾਰਨ ਇਹ ਪ੍ਰੋਗਰਾਮ ਰਾਜ ਦੇ ਸਰਕਾਰੀ ਸਕੂਲਾਂ ਵਿੱਚ
ਆਨਲਾਈਨ ਮਨਾਇਆ ਗਿਆ ਸੀ। ਕਿਉਂਜੋ ਹੁਣ ਸਕੂਲ ਪੂਰੀ ਤਰ੍ਹਾਂ ਖੁਲ ਚੁੱਕੇ ਹਨ, ਇਸ ਲਈ ਸਮੂਹ ਸਕੂਲ ਮੁਖੀਆਂ ਨੂੰ
ਲਿਖਿਆ ਜਾਂਦਾ ਹੈ ਕਿ ਉਹ ਆਪਣੇ ਸਕੂਲਾਂ ਵਿੱਚ ਅੰਤਰ ਰਾਸਟਰੀ ਯੋਗ ਦਿਵਸ ਦੇ ਮੌਕੇ ਤੇ ਕੋਵਿਡ-19 ਦੀਆਂ ਹਦਾਇਤਾਂ
ਦਾ ਪਾਲਣ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਨਾਊਣਗੇ।" ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ 👉ਟੈਲੀਗਰਾਮ ਚੈਨਲ
ਇਸ ਦੇ ਨਾਲ ਹੀ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਲਿਖਿਆ ਗਿਆ ਹੈ ਕਿ ਉਕਤ ਹਦਾਇਤਾਂ ਦੀ ਇੰਨ-ਬਿੰਨ
ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।