ਡੀ ਡੀ ਓ ਪਾਵਰਾਂ ਨਾ ਜਾਰੀ ਕਰਨ ਕਾਰਨ ਸੈਂਕੜੇ ਅਧਿਆਪਕ ਤਨਖਾਹ ਤੋਂ ਵਾਂਝੇ-ਬਿਕਰਮ ਦੇਵ,ਭੰਮੇ
ਚੰਡੀਗੜ੍ਹ 12 ਜੂਨ (ਪੱਤਰ ਪ੍ਰੇਰਕ)ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਡੀ. ਓ ਪਾਵਰਾਂ ਅਲਾਟ ਕਰਨ ਦੀ ਜ਼ਿੰਮੇਵਾਰੀ ਨਾ ਨਿਭਾਉਣ ਕਾਰਨ ਸੈਂਕੜੇ ਅਧਿਆਪਕ ਤਿੰਨ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਸੱਖਣੇ ਹਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਪਰਮਿੰਦਰ ਸਿੰਘ ਅਤੇ ਮੀਤ ਪ੍ਰਧਾਨ ਜਸਬੀਰ ਸਿੰਘ ਭੰਮਾ ਨੇ ਦੱਸਿਆ ਕਿ 7 ਅਪ੍ਰੈਲ 2022 ਨੂੰ ਮਿਲੀ ਅਦਾਲਤੀ ਸਟੇਅ ਸਦਕਾ ਹਫ਼ਤੇ ਦੇ ਤਿੰਨ ਦਿਨ ਦੂਰ ਦਰਾਡੇ ਦੇ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿੱਚ ਡਿਊਟੀ ਨਿਭਾ ਰਹੇ ਬਹੁਤ ਸਾਰੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਵੱਲੋਂ ਦੋਹਰਾ ਚਾਰਜ ਛੱਡ ਦਿੱਤਾ ਗਿਆ ਸੀ। ਵਾਧੂ ਸਕੂਲਾਂ ਦਾ ਚਾਰਜ ਛੱਡਣ ਕਾਰਨ ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਨਿਕਲਣ ਵਿੱਚ ਰੁਕਾਵਟ ਪੈਦਾ ਹੋਈ ਇਸ ਰੁਕਾਵਟ ਦੇ ਦੋ ਮਹੀਨਿਆਂ ਤੋਂ ਵਧੇਰੇ ਸਮਾਂ ਬੀਤਣ ਅਤੇ ਸਿੱਖਿਆ ਅਧਿਕਾਰੀਆਂ ਨੂੰ ਕਈ ਵਾਰ ਮਿਲ ਕੇ ਮਸਲੇ ਦੀ ਗੰਭੀਰਤਾ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਸੰਵੇਦਨਹੀਣਤਾ ਅਤੇ ਢਿੱਲੇ ਰਵੱਈਏ ਤੋਂ ਕੰਮ ਲਿਆ ਗਿਆ ਜਿਸ ਕਾਰਨ ਹਜ਼ਾਰਾਂ ਅਧਿਆਪਕਾਂ ਨੂੰ ਮਾਰਚ ਅਪਰੈਲ ਮਈ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਮਿਲੀਆਂ ਅਤੇ ਅਧਿਆਪਕਾਂ ਨੂੰ ਭਾਰੀ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਵੱਲੋਂ ਸਿੱਖਿਆ ਮੰਤਰੀ ਨੂੰ ਇਸ ਮਾਮਲੇ ਵਿਚ ਫੌਰੀ ਦਖਲ ਦੇਣ ਅਤੇ ਸਬੰਧਤ ਸਕੂਲਾਂ ਦੀਆਂ ਡੀਡੀਓ ਪਾਵਰਾਂ ਨੇੜਲੇ ਸਕੂਲ ਮੁਖੀਆਂ ਨੂੰ ਅਲਾਟ ਕਰਕੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਇਹ ਪ੍ਰੈੱਸ ਨੋਟ ਅਮੋਲਕ ਸਿੰਘ ਡੇਲੂਆਣਾ ਨੇ ਜਾਰੀ ਕੀਤਾ