ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਬੱਜਟ ਦੀਆਂ ਕਾਪੀਆਂ ਸਾੜਾਂਗੇ: ਡੀ.ਟੀ.ਐਫ.
ਸਾਂਝਾ ਫਰੰਟ ਦੇ ਸੱਦੇ ਤੇ ਕਾਰਪੋਰੇਟ ਪੱਖੀ ਬੱਜਟ ਦੀਆਂ ਕਾਪੀਆਂ ਸਾੜਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਐਲਾਨ
ਨਵੀਂ ਸਿੱਖਿਆ ਨੀਤੀ ਦੇ ਪੱਖ ਪੂਰਨ ਵਾਲੇ ਬੱਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ
28 ਜੂਨ ( ): ਚੰਡੀਗੜ੍ਹ
'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਅਨੁਸਾਰ ਨਿਰਾਸ਼ਾਜਨਕ ਬਜ਼ਟ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ 40 ਹਜ਼ਾਰ ਤੋਂ ਵਧੇਰੇ ਖਾਲੀ ਅਸਾਮੀਆਂ ਨੂੰ ਫੌਰੀ ਭਰਨ ਤੇ ਨਵੀਆਂ ਪੋਸਟਾਂ ਨਿਰਮਿਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਪੱਖੋਂ ਸਿੱਖਿਆ ਲਈ ਬਜ਼ਟ ਵਿੱਚ 16.27 ਫੀਸਦੀ ਅਨੁਮਾਨਿਤ ਵਾਧੇ ਨੂੰ ਪੂਰੀ ਤਰ੍ਹਾਂ ਨਾਕਾਫੀ ਦੱਸਿਆ ਹੈ। ਪੁਰਾਣੀ ਪੈਨਸ਼ਨ ਦੀ ਬਹਾਲੀ, ਮੁਲਾਜ਼ਮਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਅਤੇ ਕੰਪਿਊਟਰ ਅਧਿਆਪਕਾਂ ਦੀ ਵਿਭਾਗੀ ਸ਼ਿਫਟਿੰਗ ਸਬੰਧੀ ਬਜ਼ਟ ਵਿੱਚ ਧਾਰੀ ਚੁੱਪੀ ਦੀ ਨਿਖੇਧੀ ਕਰਦਿਆਂ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ 28 ਜੂਨ ਤੋਂ 30 ਜੂਨ ਦੇ ਦਰਮਿਆਨ ਇਸ ਬੱਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ।
ਆਗੂਆਂ ਨੇ ਦੱਸਿਆ ਕਿ ਇਸ ਬੱਜਟ ਰਾਹੀਂ ਪੰਜਾਬ ਦੇ 19 ਹਜ਼ਾਰ ਦੇ ਕਰੀਬ ਸਕੂਲਾਂ ਵਿੱਚੋਂ 100 ਸਕੂਲਾਂ (ਮਹਿਜ 0.5 ਫੀਸਦੀ) ਦੀ ਚੋਣ, ਜਮਾਤ ਵਿਚਲੀ ਸਿੱਖਿਆ ਦੀ ਥਾਂ ਡਿਜੀਟਲ ਸਿੱਖਿਆ ਨੂੰ ਪ੍ਰਮੋਟ ਕਰਨ ਆਦਿ ਸਾਰੇ ਏਜੰਡੇ ਨਿੱਜੀਕਰਨ ਅਤੇ ਕਾਰਪੋਰੇਟੀਕਰਨ ਪੱਖੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੀ ਨੀਤੀ ਦਾ ਹਿੱਸਾ ਮਾਤਰ ਹੀ ਹੈ।
ਉਨ੍ਹਾਂ ਦੱਸਿਆ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ਲੱਖਾਂ ਮੁਲਾਜ਼ਮਾਂ 'ਤੇ ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਨ, ਇੱਕ ਲੱਖ ਤੋਂ ਵਧੇਰੇ ਗਿਣਤੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਤੇ ਹੈਂਡੀਕੈਪਡ ਸਫਰੀ ਭੱਤੇ ਸਮੇਤ ਮੁਲਾਜ਼ਮਾਂ ਦੇ ਕੱਟੇ ਗਏ ਸਾਰੇ ਭੱਤੇ ਬਹਾਲ ਕਰਨ, ਮੁੱਢਲੀ ਤਨਖ਼ਾਹ ਦੀ ਥਾਂ ਪੰਜਾਬ ਦੇ ਪੂਰੇ ਤਨਖਾਹ ਸਕੇਲਾਂ ਅਨੁਸਾਰ ਨਵੀਂਆਂ ਭਰਤੀਆਂ ਕਰਨ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਸਬੰਧੀ ਬਜ਼ਟ ਵਿੱਚ ਕੋਈ ਜਿਕਰ ਤੱਕ ਨਾ ਹੋਣ ਕਾਰਨ ਮੁਲਾਜ਼ਮ ਵਰਗ ਵਿੱਚ 'ਆਪ' ਸਰਕਾਰ ਖ਼ਿਲਾਫ਼ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਭਰ ਦੇ ਅਧਿਆਪਕਾਂ ਨੂੰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਬੱਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਜਾਰੀ ਕਰਤਾ
ਪਵਨ ਕੁਮਾਰ, ਪ੍ਰੈੱਸ ਸਕੱਤਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ