ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਆਮਦ ਦੌਰਾਨ ਮਿਲੇ*

 *ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਆਮਦ ਦੌਰਾਨ ਮਿਲੇ*


*ਮੁੱਖ ਮੰਤਰੀ ਵੱਲੋਂ ਤਨਖਾਹ ਕਟੌਤੀ ਅਤੇ ਦੂਰ ਦੁਰਾਡੇ ਆਰਜੀ ਪ੍ਰਬੰਧ ਦੇ ਵਿਭਾਗੀ ਮਸਲੇ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ*



*ਵਿੱਤ ਵਿਭਾਗ ਦੀ ਮੰਜੂਰੀ ਦੇ ਬਾਵਜੂਦ ਦਫ਼ਤਰੀ ਮੁਲਾਜ਼ਿਮ ਨਹੀਂ ਕੀਤੇ ਜਾ ਰਹੇ ਪੱਕੇ*







ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ।

ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਗਗਨ ਸਿਆਲ, ਮੋਹਿਤ ਸ਼ਰਮਾ ਸ਼ੋਬਿਤ ਭਗਤ,ਗਗਨਦੀਪ ਸ਼ਰਮਾ, ਸੁਖਰਾਜ ,ਰਾਜੀਵ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗਿਆ ਅਤੇ ਉਹਨਾਂ ਦੀ ਸਰਕਾਰ ਬਣਨ ਤੇ ਵਧਾਈ ਦਿਤੀ ਗਈ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਤੁਹਾਡੀ ਆਪਣੀ ਸਰਕਾਰ ਹੈ ਤੁਹਾਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ।

ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰਾਂ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ !

ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਜਿਸ ਦਾ ਕੋਈ ਵਿਤੀ ਬੋਜ ਵੀ ਸਰਕਾਰ ਤੇ ਨਹੀਂ ਪੈਂਦਾ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।

ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।

ਵਿਭਾਗੀ ਮਸਲੇ ਤਨਖਾਹ ਕਟੌਤੀ ਤੇ ਦੂਰ ਦੁਰਾਡੇ ਆਰਜੀ ਪ੍ਰਬੰਦਾ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ !

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends