FATEHGARH SAHIB: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਦੋ ਵਿਦਿਆਰਥੀ ਆਏ ਮੈਰਿਟ ਵਿੱਚ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਦੋ ਵਿਦਿਆਰਥੀ ਆਏ ਮੈਰਿਟ ਵਿੱਚ  

ਅਮਲੋਹ 28 ਜੂਨ ਜਰਨੈਲ ਸਹੋਤਾ  

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੇ 2 ਵਿਦਿਆਰਥੀ ਪੰਜਾਬ ਦੀ ਮੈਰਿਟ ਵਿਚ ਆਏ ਸਕੂਲ ਪ੍ਰਿੰਸੀਪਲ ਡਾਕਟਰ ਅਰਚਨਾ ਮਹਾਜਨ ਤੇ ਮੀਡੀਆ ਕੁਆਰਡੀਨੇਟਰ ਧਰਮ ਸਿੰਘ ਰਾਈਏਵਾਲ ਨੇ ਦੱਸਿਆ ਕਿ ਇਸ ਸਕੂਲ ਦੇ ਨਾਨ-ਮੈਡੀਕਲ ਦਾ ਵਿਦਿਆਰਥੀ ਮਨ ਜੋਬਨ ਸਿੰਘ ਨੇ 500 ਵਿੱਚੋਂ 491 ਪ੍ਰਾਪਤ ਕੀਤੇ ਜਦੋਂ ਕਿ ਦੂਸਰੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ 490 ਅੰਕ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦਾ ਪੰਜਾਬ ਵਿੱਚ ਇਲਾਕੇ ਦਾ ਵਿਚ ਨਾਮ ਚਮਕਾਇਆ ਹੈ ਪ੍ਰਿੰਸੀਪਲ ਸਾਹਿਬਾਂ ਨੇ ਕਿਹਾ ਕਿ ਇਸਦਾ ਸਿਹਰਾ ਮਿਹਨਤੀ ਸਟਾਫ ਨੂੰ ਜਾਂਦਾ ਹੈ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਇਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ ਮੈਰਿਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਵਿਦਿਆਰਥੀ ਆਏ ਹਨ।



ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਪੰਜਾਬ ਦੀ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀ ਮਨਜੋਬਨ ਸਿੰਘ ਤੇ ਦਿਲਪ੍ਰੀਤ ਕੌਰ ਗਰਗ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends