ਸਰਕਾਰੀ ਸਕੂਲਾਂ ਵਿੱਚ ਆਧੁਨਿਕ ਡਿਜੀਟਲ ਕਲਾਸਰੂਮਾਂ ਦੀ ਸਥਾਪਨਾ: ਅਧਿਆਪਕਾਂ ਅਤੇ ਸਲਾਹਕਾਰਾਂ ਨੂੰ ਦੂਰ-ਦੁਰਾਡੇ ਦੇ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨਾਲ ਜੁੜਨ ਅਤੇ ਵੱਖ-ਵੱਖ 13 ਵਰਚੁਅਲ ਸਿਖਲਾਈ ਸਾਧਨਾਂ ਦੀ ਵਰਤੋਂ ਕਰਨ ਵਿੱਚ ਮਦਦ ਕਰਨ ਲਈ, ਸਰਕਾਰ ਪਿੰਡਾਂ ਵਿੱਚ ਮਿਆਰੀ ਸਿੱਖਿਆ ਲਿਆਉਣ ਅਤੇ ਸਿਖਲਾਈ ਨੂੰ ਆਪਣੇ ਆਪ ਵਿੱਚ ਇੱਕ ਵਰਚੂਅਲ ਇੰਟਰਐਕਟਿਵ ਅਨੁਭਵ ਬਣਾਉਣ ਲਈ ਆੱਨਲਾਈਨ ਪਲੇਟਫਾਰਮਾਂ ਨਾਲ ਡਿਜੀਟਲ ਤੌਰ 'ਤੇ ਜੁੜੇ ਕਲਾਸਰੂਮ ਸਥਾਪਤ ਕਰਨ ਦੀ ਤਜਵੀਜ਼ ਰੱਖੀ ਹੈ। ਸਰਕਾਰ ਪੜਾਅ-1 ਵਿੱਚ 500 ਸਰਕਾਰੀ ਸਕੂਲਾਂ ਵਿੱਚ ਆਧੁਨਿਕ ਡਿਜੀਟਲ ਕਲਾਸਰੂਮ ਸਥਾਪਤ ਕਰਨ ਦੀ ਤਜਵੀਜ਼ ਰੱਖਦੀ ਹੈ। ਇਸ ਵਿੱਤੀ ਸਾਲ ਦੌਰਾਨ ਇਸ ਲਈ 40 ਕਰੋੜ ਰੁਪਏ ਦਾ ਬਜਟ ਰਾਖਵਾਂ ਕੀਤਾ ਗਿਆ ਹੈ।
ਸਰਕਾਰੀ ਸਕੂਲਾਂ ਵਿੱਚ ਰੂਫ ਟਾਪ ਸੋਲਰ ਪੈਨਲ ਸਿਸਟਮ ਲਗਾਉਣਾ: ਸੂਰਜੀ ਊਰਜਾ ਦਾ ਲਾਭ
ਉਠਾਉਣ ਨਾਲ ਸਕੂਲਾਂ ਨੂੰ 25% ਤੱਕ ਕਾਰਬਨ ਫੁੱਟਪ੍ਰਿੰਟ ਘਟਾਉਣ ਅਤੇ ਉਨ੍ਹਾਂ ਦੀ ਊਰਜਾ ਮੰਗ ਦੇ 70%
ਨੂੰ ਪੂਰਾ ਕਰਨ ਵਿੱਚ ਮਦਦ ਮਿਲ ਸਕਦੀ ਹੈ।