ਚੰਡੀਗੜ੍ਹ: ਸਕੂਲ ਅੰਦਰ ਵੱਡਾ ਦਰੱਖਤ ਡਿੱਗਣ ਕਾਰਨ 1 ਬੱਚੇ ਦੀ ਮੌਤ, ਕਈ ਜ਼ਖ਼ਮੀ

 ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਅੱਜ ਸਵੇਰੇ 70 ਫੁੱਟ ਉੱਚਾ ਪਿੱਪਲ ਦਾ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਕੁਝ ਵਿਦਿਆਰਥੀ ਜ਼ਖ਼ਮੀ ਹੋ ਗਏ। ਲੰਚ ਬਰੇਕ ਦੌਰਾਨ ਇਸ ਦੇ ਨੇੜੇ ਖੇਡ ਰਹੇ ਕਈ ਬੱਚੇ ਇਸ ਘਟਨਾ ਕਾਰਨ ਪ੍ਰਭਾਵਿਤ ਹੋਏ ਹਨ।



ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 15 ਦੇ ਕਰੀਬ ਸਕੂਲੀ ਬੱਚੇ ਜ਼ਖ਼ਮੀ ਹੋ ਚੁੱਕੇ ਹਨ।ਉਨ੍ਹਾਂ ਨੂੰ ਜੀ.ਐਮ.ਐਸ.ਐਚ.-16 ਅਤੇ ਪੀ.ਜੀ.ਆਈ. ਵਿਖੇ ਭਰਤੀ ਕੀਤਾ ਗਿਆ ਹੈ। ਦਰੱਖਤ ਡਿੱਗਣ ਕਾਰਨ 1 ਬੱਚੇ ਦੀ ਮੌਤ, ਹੋਣ ਦਾ ਸਮਾਚਾਰ ਹੈ।


3 ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends