ਸਿੱਖਿਆ ਮੰਤਰੀ ਵੱਲ੍ਹੋਂ ਪੰਜਾਬ ਦੇ ਸਰਕਾਰੀ ਸਕੂਲਾਂ ਚ ਵਿਸ਼ਵ ਪੱਧਰੀ ਸਿੱਖਿਆ ਦਾ ਦਾਅਵਾ
ਅਧਿਆਪਕਾਂ ਦੇ ਮਸਲਿਆਂ ਲਈ ਗੰਭੀਰ ਹੋਣ ਦੀ ਲੋੜ-ਦਿਗਵਿਜੇ ਪਾਲ ਸ਼ਰਮਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਸ਼ਵ ਪੱਧਰੀ ਸਿੱਖਿਆ ਦੇ ਹਾਣ ਦੀ ਹੋਵੇਗੀ।
ਉਨ੍ਹਾਂ ਆਪਣੇ ਜੱਦੀ ਪਿੰਡ ਗੰਭੀਰਪੁਰ (ਲੋਅਰ) ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਅਤੇ ਸਟਾਫ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਉਪਰੰਤ ਰੇਲਵੇ ਰੋਡ ਨੰਗਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ ਦੇ ਬੱਚਿਆਂ, ਸਟਾਫ਼ ਨਾਲ ਗੱਲਬਾਤ ਕੀਤੀ। ਉਨ੍ਹਾਂ ਇਨ੍ਹਾਂ ਸਕੂਲਾਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਯਕੀਨ ਦਿੱਤਾ,
ਉਨ੍ਹਾਂ ਮਹਿਸੂਸ ਕੀਤਾ ਕਿ ਇਸ ਸਮੇਂ ਮੇਰੇ ਮੋਢਿਆਂ ਤੇ ਬਹੁਤ ਵੱਡਾ ਭਾਰ ਹੈ,ਪਰ ਸਭਨਾਂ ਦੇ ਸਹਿਯੋਗ ਤੇ ਪ੍ਰਮਾਤਮਾ ਦੇ ਅਸ਼ੀਰਵਾਦ ਸਦਕਾ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਵਾਂਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ
ਸਕੂਲਾਂ ਵਿੱਚ ਨਾ ਸਿਰਫ਼ ਇਮਾਰਤਾਂ ਹੀ ਵਿਸ਼ਵ ਪੱਧਰੀ ਹੋਣਗੀਆਂ ਬਲਕਿ ਇਸ ਦੇ ਨਾਲ ਨਾਲ ਸਿੱਖਿਆ ਵੀ ਵਿਸ਼ਵ ਪੱਧਰੀ ਹੋਵੇਗੀ।
ਉਧਰ ਕੱਚੇ ਅਧਿਆਪਕਾਂ ਅਤੇ ਵੱਖ ਵੱਖ ਕੇਡਰਾਂ ਚ ਕੰਮ ਕਰਦੇ ਅਧਿਆਪਕਾਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਮਸਲੇ ਜਲਦੀ ਹੱਲ ਹੋਣਗੇ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਸੀਰ ਸਹੋਤਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋ ਮੰਗ ਕੀਤਾ ਕਿ ਕਿ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ,ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰਨਾਂ ਅਧਿਆਪਕਾਂ ਦੇ ਅਨੇਕਾਂ ਮਸਲੇ ਲੰਮੇ ਸਮੇਂ ਤੋਂ ਲਟਕੇ ਪਏ ਹਨ,ਜਿੰਨਾਂ ਨੂੰ ਤਰੁੰਤ ਪੂਰਾ ਕਰਨ ਦੀ ਵੱਡੀ ਲੋੜ ਹੈ।