24 ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ, ਛਮਾਹੀ ਰੱਖ-ਰਖਾਓ ਵਾਸਤੇ ਹਰ ਸਾਲ ਹੁੰਦੇ ਹਨ ਬੰਦ
ਸ੍ਰੀ ਅਨੰਦਪੁਰ ਸਾਹਿਬ 23 ਜੁਲਾਈ
ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਨੂੰ ਉਨ੍ਹਾਂ ਜਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਕਿ ਕਿਸੇ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।ਜਦਕਿ 2 ਅਗਸਤ, 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤੇ ਜਾਣਗੇ।