ਐੱਸ.ਏ.ਐੱਸ ਨਗਰ, (25 ਜੁਲਾਈ) ਆਗੂਆਂ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕਾਂ ਨੇ ਡੀ.ਪੀ.ਆਈ. (ਸੈ: ਸਿੱ:) ਦਾ ਦਫ਼ਤਰ ਘੇਰਿਆ*

 



 *ਆਗੂਆਂ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕਾਂ ਨੇ ਡੀ.ਪੀ.ਆਈ. (ਸੈ: ਸਿੱ:) ਦਾ ਦਫ਼ਤਰ ਘੇਰਿਆ* /


 *ਸੰਘਰਸ਼ੀ ਅਧਿਆਪਕਾਂ ਦੇ ਪੈਡਿੰਗ ਰੈਗੂਲਰ ਪੱਤਰ ਜਾਰੀ ਨਾ ਹੋਣ ਖ਼ਿਲਾਫ਼ ਅਧਿਆਪਕਾਂ ਦਾ ਫੁੱਟਿਆ ਗੁੱਸਾ* /


*ਰੈਗੂਲਰ ਆਰਡਰ ਜਾਰੀ ਕਰਾਉਣ ਲਈ ਡੀ. ਟੀ. ਐੱਫ. ਦੀ ਅਗਵਾਈ ਹੇਠ ਅੜੇ ਅਧਿਆਪਕ*


 *ਪੰਜਾਬ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਮਾਮਲਾ ਹੱਲ ਨਾ ਹੋਣ ਖਿਲਾਫ ਪ੍ਰਗਟਾਇਆ ਰੋਸ* /


*ਆਰਡਰ ਜਾਰੀ ਕਰਵਾਉਣ ਉਪਰੰਤ ਡੀ.ਟੀ.ਐੱਫ ਵੱਲੋਂ ਕੀਤੀ ਗਈ ਜੇਤੂ ਰੈਲੀ*


*ਰਹਿੰਦੇ ਮਸਲਿਆਂ ਸੰਬੰਧੀ 2 ਅਗਸਤ ਨੂੰ ਹੋਵੇਗੀ ਡੀ.ਪੀ.ਆਈ. ਨਾਲ ਮੀਟਿੰਗ*

......


ਅਪ੍ਰੈਲ 2018 ਤੋਂ ਰੈਗੂਲਰ ਕੀਤੇ 8886 ਅਧਿਆਪਕਾਂ ਵਿੱਚੋਂ ਪੱਖਪਾਤੀ ਢੰਗ ਨਾਲ ਸਾਥੀ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਸ਼ਰਮਾਂ ਦੇ ਰੋਕੇ ਗਏ ਰੈਗੂਲਰ ਆਰਡਰ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਦੀ ਅਗਵਾਈ ਵਿੱਚ ਸੈੰਕੜੇ ਅਧਿਆਪਕਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਚਕਮਾ ਦੇ ਕੇ  ਸਥਾਨਕ ਵਿੱਦਿਆ ਭਵਨ ਦੇ ਅੰਦਰ ਘੁਸ ਕੇ ਚੌਥੀ ਮੰਜਿਲ 'ਤੇ ਸਥਿਤ ਡੀ.ਪੀ.ਆਈ. (ਸੈ.ਸਿ.) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਅਧਿਆਪਕਾਂ ਦੇ ਗੁੱਸੇ ਨੂੰ ਵੇਖਦਿਆਂ ਮੌਕੇ ਤੇ ਪੁੱਜੇ ਮੋਹਾਲੀ ਪੁਲਿਸ ਪ੍ਰਸਾਸ਼ਨ ਦੁਆਰਾ ਜਥੇਬੰਦੀ ਦੇ ਵਫ਼ਦ ਦੀ ਮੁਲਾਕਾਤ ਡੀ.ਪੀ.ਆਈ. (ਸੈ.ਸਿ.) ਕੁਲਜੀਤ ਪਾਲ ਸਿੰਘ ਮਾਹੀ ਨਾਲ ਕਰਵਾਈ ਗਈ, ਜਿਸ ਦੌਰਾਨ ਦੋਵਾਂ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਹੋਣ ਉਪਰੰਤ ਜਥੇਬੰਦੀ ਵੱਲੋਂ ਘਿਰਾਓ ਖਤਮ ਕਰਕੇ ਜੇਤੂ ਰੈਲੀ ਕੀਤੀ ਗਈ।

        

ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਆਖਿਆ ਕਿ 15 ਜੂਨ ਨੂੰ ਜਥੇਬੰਦੀ ਨਾਲ ਹੋਈ ਮੀਟਿੰਗ ਦੌਰਾਨ ਉਸ ਸਮੇਂ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵਾਂ ਅਧਿਆਪਕਾਂ ਦੇ ਰੈਗੂਲਰ ਆਰਡਰ 30 ਜੂਨ ਤੱਕ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹਨਾਂ ਅਧਿਆਪਕਾਂ ਦੇ ਆਰਡਰ ਜਾਰੀ ਨਹੀਂ ਕੀਤੇ ਜਿਸ ਕਾਰਨ ਜਥੇਬੰਦੀ ਵੱਲੋਂ ਅੱਜ ਦਾ ਘਿਰਾਓ ਕੀਤਾ ਗਿਆ। ਉਹਨਾਂ ਆਖਿਆ ਕਿ ਜਿੱਥੇ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਆਰਡਰਾਂ ਤੋਂ ਵਾਂਝਾ ਰੱਖਿਆ ਗਿਆ ਉੱਥੇ ਹਰਿੰਦਰ ਸਿੰਘ ਨੂੰ ਪਿਛਲੇ 16 ਮਹੀਨੇ ਤੋਂ ਕਿਸੇ ਤਰ੍ਹਾਂ ਦੀ ਤਨਖਾਹ ਨਾ ਦੇ ਕੇ ਉਹਨਾਂ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ।


          ਇਸ ਘਿਰਾਓ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਥੇਬੰਦੀ ਨੂੰ  ਡੀ.ਪੀ.ਆਈ. ਵਲੋਂ ਦੋਨੋਂ ਅਧਿਆਪਕਾਂ ਦੇ ਆਰਡਰ ਜਾਰੀ ਕਰਕੇ ਉਸਦੀ ਕਾਪੀ ਮੁਹੱਈਆ ਕਰਵਾਈ ਗਈ। ਰੈਗੂਲਰ ਆਰਡਰਾਂ ਵਿੱਚ ਨਿਯੁਕਤੀ ਦੀ ਮਿਤੀ ਸੰਬੰਧੀ ਕੀਤੇ ਪੱਖਪਾਤ ਬਾਰੇ ਇਤਰਾਜ਼ ਪ੍ਰਗਟਾਉਣ 'ਤੇ ਇਸ ਮਸਲੇ ਸਮੇਤ ਹੋਰ ਵਿਭਾਗੀ ਮੰਗਾਂ ਲਈ ਡੀ.ਪੀ.ਆਈ. ਵੱਲੋਂ ਜਥੇਬੰਦੀ ਨਾਲ 2 ਅਗਸਤ ਦੀ ਮੀਟਿੰਗ ਕਰਨ ਦਾ ਭਰੋਸਾ ਦੇਣ ਉਪਰੰਤ, ਅਧਿਆਪਕਾਂ ਵੱਲੋਂ ਘਿਰਾਓ ਪ੍ਰੋਗਰਾਮ ਮੁਲਤਵੀ ਕਰਕੇ ਐਲਾਨ ਕੀਤਾ ਗਿਆ ਕਿ ਜੇਕਰ ਵਿਭਾਗ ਵੱਲੋਂ ਮੀਟਿੰਗ ਕਰਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰੇਗੀ ਤਾਂ ਜਥੇਬੰਦੀ ਵੱਲੋਂ ਮੁੜ ਸੰਘਰਸ਼ ਉਲੀਕਿਆ ਜਾਵੇਗਾ।

      


      ਜੱਥੇਬੰਦੀ ਦੇ ਸੂਬਾਈ ਮੀਤ ਪ੍ਰਧਾਨਾਂ ਜਗਪਾਲ ਸਿੰਘ ਬੰਗੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੂਲੇਵਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਸੰਯੁਕਤ ਸਕੱਤਰਾਂ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਸ਼ਹੀਦ ਊਧਮ ਸਿੰਘ ਦੀ ਜੁਝਾਰੂ ਵਿਰਾਸਤ ਨੂੰ ਸਿਜਦਾ ਕਰਦਿਆਂ 31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਖ਼ਿਲਾਫ਼ ਰੇਲ ਰੋਕੋ ਪ੍ਰਦਰਸ਼ਨਾਂ ਦਾ ਹਿੱਸਾ ਬਣਨ, ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 7 ਅਗਸਤ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਗਵਾਈ ਹੇਠ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ।


ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਆਗੂਆਂ ਮਹਿੰਦਰ ਸਿੰਘ ਕੌੜਿਆਂਵਾਲੀ, ਅਤਿੰਦਰ ਘੱਗਾ, ਪਰਮਿੰਦਰ ਮਾਨਸਾ, ਮੇਘਰਾਜ, ਲਖਵਿੰਦਰ ਸਿੰਘ, ਸੁਖਵਿੰਦਰ ਗਿਰ, ਮੁਲਖ ਰਾਜ, ਪਰਮਾਤਮਾ ਸਿੰਘ, ਸੁਖਦੀਪ ਤਪਾ, ਨਿਰਮਲ ਚੁਹਾਣਕੇ, ਬਲਵਿੰਦਰ ਕੌਰ ਅਤੇ ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ।


💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends