ਐੱਸ.ਏ.ਐੱਸ. ਨਗਰ 25 ਜੁਲਾਈ (ਚਾਨੀ)ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਸਟੇਟ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਨਾਲ ਮੀਟਿੰਗ ਕੀਤੀ



ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਨੇ ਸਿੱਖਿਆ ਵਿਭਾਗ ਦੇ ਸਟੇਟ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਨਾਲ ਮੀਟਿੰਗ ਕੀਤੀ



ਪੰਜਾਬ ਦੀ ਸਿੱਖਿਆ ਦਾ ਮਿਆਰ ਉਚੇਰਾ ਕਰਨ ਲਈ ਸਿੱਖਿਆ ਅਧਿਕਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ





ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਕੂਲਾਂ ਵਿੱਚ ਮਿਆਰੀ ਸਿੱਖਿਆ,  ਬੁਨਿਆਦੀ ਸਹੂਲਤਾਂ, ਬੱਚੇ ਦੀ ਸਕੂਲ ਤੱਕ ਪਹੁੰਚ, ਅਧਿਆਪਕਾਂ ਦੇ ਗ੍ਰੀਵੀਐਂਸਜ਼ ਦਾ ਨਿਪਟਾਰਾ ਸਮੇਂ ਸਿਰ ਕਰਨ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਸਮੇਂ ਤੇ ਪਹੁੰਚਾਉਣ ਲਈ ਤਨਦੇਹੀ ਨਾਲ ਕਾਰਜ ਕਰਨ ਹਿੱਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ, ਹਰਿੰਦਰ ਕੌਰ ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਅਤੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੀ ਮੌਜੂਦ ਸਨ।


ਸਮੂਹ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਅਜੇ ਵੀ ਗੁਣਾਤਮਿਕ ਸਿੱਖਿਆ ਦੇ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ।  ਸਿੱਖਿਆ ਅਧਿਕਾਰੀਆਂ ਨੇ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਭਵਿੱਖ ਵਿੱਚ ਸੋਚ ਨੂੰ ਬਦਲਦਿਆਂ ਸਕੂਲ ਮੁਖੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ।


ਇਸ ਮੌਕੇ ਦਪਿੰਦਰ ਸਿੰਘ ਓ.ਐੱਸ.ਡੀ., ਮੁੱਖ ਦਫ਼ਤਰ ਦੇ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਸਮੂਹ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।  ਮੰਚ ਸੰਚਾਲਨ ਕਰਮਜੀਤ ਕੌਰ ਸਹਾਇਕ ਡਾਇਰੈਕਟਰ ਨੇ ਅਤੇ ਕੋਆਰਡੀਨੇਸ਼ਨ ਜਸਕੀਰਤ ਕੌਰ ਸਹਾਇਕ ਡਾਇਰੈਕਟਰ ਨੇ ਕੀਤਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends