ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਿੱਖਿਆ ਸੁਧਾਰਾਂ ਲਈ ਪੱਬਾਂ ਭਾਰ
ਸਿੱਖਿਆ ਮੰਤਰੀ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ
ਚੰਡੀਗੜ੍ਹ 25 ਜੁਲਾਈ (ਹਰਦੀਪ ਸਿੰਘ ਸਿੱਧੂ)
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਕੂਲਾਂ ਵਿੱਚ ਮਿਆਰੀ ਸਿੱਖਿਆ, ਬੁਨਿਆਦੀ ਸਹੂਲਤਾਂ, ਬੱਚੇ ਦੀ ਸਕੂਲ ਤੱਕ ਪਹੁੰਚ, ਅਧਿਆਪਕਾਂ ਦੇ ਗ੍ਰੀਵੀਐਂਸਜ਼ ਦਾ ਨਿਪਟਾਰਾ ਸਮੇਂ ਸਿਰ ਕਰਨ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਸਮੇਂ ਤੇ ਪਹੁੰਚਾਉਣ ਲਈ ਤਨਦੇਹੀ ਨਾਲ ਕਾਰਜ ਕਰਨ ਹਿੱਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ, ਹਰਿੰਦਰ ਕੌਰ ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਅਤੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੀ ਮੌਜੂਦ ਸਨ।
- PSEB SUPPLIMENTRY EXAM 2022: PSEB ISSUE NEW LETTER FOR SCHOOL HEADS
- PUNJAB CABINET MEETING: ਪੰਜਾਬ ਮੰਤਰੀ ਮੰਡਲ ਦੀ ਬੈਠਕ ਇਸ ਦਿਨ, ਅਹਿਮ ਫੈਸਲੇ ਹੋਣ ਦੀ ਸੰਭਾਵਨਾ
ਸਮੂਹ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਅਜੇ ਵੀ ਗੁਣਾਤਮਿਕ ਸਿੱਖਿਆ ਦੇ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ। ਸਿੱਖਿਆ ਅਧਿਕਾਰੀਆਂ ਨੇ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਭਵਿੱਖ ਵਿੱਚ ਸੋਚ ਨੂੰ ਬਦਲਦਿਆਂ ਸਕੂਲ ਮੁਖੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ।
EMPLOYEE SALARY: ਮੁਲਾਜ਼ਮਾਂ ਦੀ ਤਨਖਾਹ ਨਵੀਂ ਇੰਟੀਗ੍ਰੇਸ਼ਨ ਰਾਹੀਂ, ਤਨਖਾਹ ਦੇਰੀ ਨਾਲ ਮਿਲਣ ਦੀ ਸੰਭਾਵਨਾ
ਇਸ ਮੌਕੇ ਦਪਿੰਦਰ ਸਿੰਘ ਓ.ਐੱਸ.ਡੀ., ਮੁੱਖ ਦਫ਼ਤਰ ਦੇ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਸਮੂਹ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ। ਮੰਚ ਸੰਚਾਲਨ ਕਰਮਜੀਤ ਕੌਰ ਸਹਾਇਕ ਡਾਇਰੈਕਟਰ ਅਤੇ ਕੋਆਰਡੀਨੇਸ਼ਨ ਜਸਕੀਰਤ ਸਿੰਘ ਸਹਾਇਕ ਡਾਇਰੈਕਟਰ ਨੇ ਕੀਤਾ।