ਆਪ ਸਰਕਾਰ ਨੇ ਮੁਲਾਜ਼ਮਾਂ ਤੇ ਵੱਡਾ ਵਾਰ ਕੀਤਾ ਹੈ , ਹੜਤਾਲੀ ਮੁਲਾਜ਼ਮ / ਕਲਮ ਛੋੜ ਹੜਤਾਲੀ ਮੁਲਾਜ਼ਮਾਂ ਨੂੰ ਗੈਰ ਹਾਜ਼ਰ ਕਰਾਰ ਦੇ ਕੇ ਪਿਛਲੀ ਸਾਰੀ ਸਰਵਿਸ forfeiture (ਜ਼ਬਤ /ਖਤਮ ) ਕਰਨ ਦਾ ਮੁਲਾਜ਼ਮ ਵਿਰੋਧੀ ਪੱਤਰ ਜਾਰੀ ਕੀਤਾ ਗਿਆ ਹੈ।
ਪੰਜਾਬ ਜਲ ਸਰੋਤ ਵਿਭਾਗ, ਡਰੇਨੇਜ ਸਰਕਲ, ਅੰਮ੍ਰਿਤਸਰ ਦੇ ਇੰਜੀਨੀਅਰਾਂ ਨੇ ਸੀਨੀਅਰ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ, ਜੋ ਇਸ ਸਮੇਂ ਵਿਭਾਗ ਦੇ ਪ੍ਰਮੁੱਖ ਸਕੱਤਰ ਹਨ, ਉਨ੍ਹਾਂ ਨੇ ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਜਾਰੀ ਕੀਤਾ ਹੈ। ਚੀਫ ਇੰਜੀਨੀਅਰ ਨੂੰ ਲਿਖੇ ਪੱਤਰ ਵਿੱਚ ਪ੍ਰਿੰਸੀਪਲ ਸਕੱਤਰ ਨੇ ਪੇਨ ਡਾਉਨ ਹੜਤਾਲ ਤੇ ਬੈਠੇ ਮੁਲਾਜ਼ਮਾਂ ਦੀ ਸੂਚਨਾਂ ਮੰਗੀ ਹੈ।
ਗੌਰਤਲਬ ਹੈ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਦੇ ‘ਅੜੀਅਲ ਰਵੱਈਏ’ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਗਈ ਸੀ।
ਵਿਭਾਗ ਦੇ ਸਮੂਹ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲ ਤੇ ਸਰੋਤ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੂੰ ਭੇਜੀ ਲਿਖਤੀ ਸ਼ਿਕਾਇਤ ਵਿੱਚ ਮੁਲਾਜ਼ਮਾਂ ਨੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ 14 ਜੁਲਾਈ ਤੱਕ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ15 ਜੁਲਾਈ ਤੋਂ ਕਲਮ ਛੋੜ ਹੜਤਾਲ ਕਰਨਗੇ।
ਸਟਾਫ਼ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਆਈਏਐਸ ਅਧਿਕਾਰੀ ਕ੍ਰਿਸ਼ਨ ਅਕਸਰ ਮੀਟਿੰਗਾਂ ਦੌਰਾਨ ਅਪਮਾਨਜਨਕ ਟਿੱਪਣੀਆਂ ਅਤੇ ਸ਼ਬਦਾਂ ਦੀ ਵਰਤੋਂ ਕਰਦੇ ਹਨ ਅਤੇ ਸਟਾਫ਼ ਨੂੰ ਪ੍ਰੇਸ਼ਾਨ ਕਰਦੇ ਹਨ।
ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਤੁਰੰਤ ਸੂਚਨਾ ਮੁਹਈਆ ਕਰਵਾਉਣ ਲਈ ਚੀਫ ਇੰਜੀਨੀਅਰ, ਨਿਗਰਾਨ ਇੰਜੀਨੀਅਰ ਨੂੰ ਹਦਾਇਤਾਂ ਕੀਤੀਆਂ ਹਨ।
ਕਲਮ ਛੋੜ ਹੜਤਾਲੀ ਮੁਲਾਜ਼ਮਾਂ ਨੂੰ ਗੈਰ ਹਾਜ਼ਰ ਕਰਾਰ ਦੇ ਕੇ ਪਿਛਲੀ ਸਾਰੀ ਸਰਵਿਸ forfeiture (ਜ਼ਬਤ /ਖਤਮ ) ਕਰਨ ਦਾ ਮੁਲਾਜ਼ਮ ਵਿਰੋਧੀ ਪੱਤਰ , ਪੜ੍ਹੋ ਇਥੇ