ਨਵੇਂ ਬਣੇ ਸਿੱਖਿਆ ਮੰਤਰੀ ਦਾ ਸਿੱਖਿਆ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸਵਾਗਤ

 ਨਵੇਂ ਬਣੇ ਸਿੱਖਿਆ ਮੰਤਰੀ ਦਾ ਸਿੱਖਿਆ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸਵਾਗਤ

ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ ()

ਪੰਜਾਬ ਸਰਕਾਰ ਦੇ ਨਵੇਂ ਬਣੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦਾ ਉੱਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੀ ਟੀਮ ਵਲੋਂ ਵਿਸੇ਼ਸ਼ ਤੌਰ ਤੇ ਸਵਾਗਤ ਕੀਤਾ ਗਿਆ ਅਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕ ਮੋਹਨ ਲਾਲ ਸ਼ਰਮਾ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਦੀਪਕ ਸੋਨੀ, ਦਿਆ ਸਿੰਘ ਸੰਧੂ, ਸੀ.ਐਚ.ਟੀ. ਬਲਜਿੰਦਰ ਸਿੰਘ ਢਿੱਲੋਂ ਮਨਿੰਦਰ ਰਾਣਾ, ਕੁਲਦੀਪ ਪਰਮਾਰ, ਸੁਰਿੰਦਰ ਸਿੰਘ ਭਟਨਾਗਰ ਆਦਿ ਅਧਿਆਪਕ ਹਾਜਰ ਸਨ। 



ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਸਵਾਗਤ ਕਰਦੇ ਹੋਏ ਉੱਪ ਜਿੱਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ ਤੇ ਹੋਰ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends