*ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਜ. ਅਮਰਜੀਤ ਸਿੰਘ ਵੱਲੋਂ ਨਵੇਂ ਭਰਤੀ ਹੋਏ ਅਧਿਆਪਕਾਂ ਨਾਲ ਮੀਟਿੰਗ*
*ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਲਗਨ ਨਾਲ ਮਿਹਨਤ ਕਰਨ ਦੀ ਦਿੱਤੀ ਹੱਲਾਸ਼ੇਰੀ*
ਪਟਿਆਲਾ / ਦੇਵੀਗਡ਼੍ਹ
ਜੁਲਾਈ ( ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 6635 ਈਟੀਟੀ ਅਧਿਆਪਕਾਂ ਦੀ ਭਰਤੀ ਪਿਛਲੇ ਦਿਨੀਂ ਹੋਈ । ਇਸੇ ਭਰਤੀ ਦੇ ਤਹਿਤ ਬਲਾਕ ਦੇਵੀਗਡ਼ ਜ਼ਿਲ੍ਹਾ ਪਟਿਆਲਾ ਵਿੱਚ 51 ਦੇ ਕਰੀਬ ਅਧਿਆਪਕਾ ਨੇ ਜੁਆਇਨ ਕੀਤਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਜਨੀਅਰ ਅਮਰਜੀਤ ਸਿੰਘ ਨੇ ਨਵੇਂ ਭਰਤੀ ਹੋਏ ਅਧਿਆਪਕਾਂ ਦੇ ਨਾਲ ਬਲਾਕ ਦੇਵੀਗਡ਼੍ਹ ਵਿੱਚ ਜਾ ਕੇ ਮੀਟਿੰਗ ਕੀਤੀ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਪੂਰੀ ਲਗਨ ਸ਼ਿੱਦਤ ਨਾਲ ਮਿਹਨਤ ਕਰਨ ਲਈ ਪ੍ਰੇਰਿਆ।ਉਨ੍ਹਾਂ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਲਈ ਵੱਖ ਵੱਖ ਉਪਰਾਲੇ ਕਰਨ ਦੇ ਗੁਰ ਦੱਸੇ । ਇਸ ਸਮੇਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੈਡਮ ਸ੍ਰੀਮਤੀ ਬਲਜੀਤ ਕੌਰ ਨੇ ਨਵਨਿਯੁਕਤ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਕਿੱਤੇ ਪ੍ਰਤੀ ਵਫ਼ਾਦਾਰੀ ਨਿਭਾਉਣ ਦਾ ਸੰਦੇਸ਼ ਵੀ ਦਿੱਤਾ । ਇਸ ਸਮੇਂ ਪਡ਼੍ਹੋ ਪੰਜਾਬ ਪਡ਼੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ , ਸਮਾਰਟ ਸਕੂਲ ਕੁਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਾਓਂ, ਬਲਾਕ ਮਾਸਟਰ ਟ੍ਰੇਨਰ ਨਵਦੀਪ ਸ਼ਰਮਾ ,ਬਲਾਕ ਮਾਸਟਰ ਟ੍ਰੇਨਰ ਬਲਜਿੰਦਰ ਸਿੰਘ ਮੌਜੂਦ ਸਨ