*ਮਿਡ-ਡੇ-ਮੀਲ ਵਰਕਰਾਂ ਨੇ ਘੱਟੋ-ਘੱਟ ਉਜਰਤ ਲਾਗੂ ਕਰਨ ਦੀ ਕੀਤੀ ਮੰਗ*
ਰਾਹੋਂ , 28.07.2022 ( ਪ੍ਰਮੋਦ ਭਾਰਤੀ )
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਔੜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਨੇ ਸੰਬੋਧਨ ਕੀਤਾ। ਮਿਡ-ਡੇ-ਮੀਲ ਵਰਕਰਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਵਿੱਚ ਕੋਈ ਵੀ ਤਜਵੀਜ਼ ਨਾ ਰੱਖਣ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਘੱਟ-ਘੱਟ ਉਜਰਤ ਕਾਨੂੰਨ ਲਾਗੂ ਕਰਦਿਆਂ ਰੈਗੂਲਰ ਕਰਨ ਦੀ ਮੰਗ ਕੀਤੀ। ਵਰਕਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਉਚ ਅਧਿਕਾਰੀਆਂ ਨੂੰ ਵਫਦ ਮਿਲਣ ਦਾ ਫੈਸਲਾ ਕੀਤਾ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ 2-3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੇ ਸੂਬਾ ਅਜਲਾਸ ਦੀਆਂ ਤਿਆਰੀਆਂ, ਜਥੇਬੰਦਕ ਚੋਣਾਂ ਵਿੱਚ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਮੈੰਬਰਸ਼ਿਪ ਕਰਨ ਦਾ ਫੈਸਲਾ ਕੀਤਾ ਗਿਆ। ਬਲਾਕ ਵਲੋਂ ਪਿਛਲੇ ਸੰਘਰਸ਼ਾਂ ਵਿੱਚ ਪਾਏ ਯੋਗਦਾਨ ਸਬੰਧੀ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸੰਘਰਸ਼ਾਂ ਵਿੱਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਸਾਂਝੇ ਸੰਘਰਸ਼ਾਂ ਦੌਰਾਨ ਆਗੂਆਂ 'ਤੇ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਪ੍ਰੀਤੀ, ਕੁਲਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸੱਤਿਆ, ਜਸਵਿੰਦਰ ਕੌਰ, ਬਲਵਿੰਦਰ ਕੌਰ, ਜੋਤੀ, ਚਰਨਜੀਤ ਕੌਰ, ਬਿਮਲਾ ਦੇਵੀ, ਪਰੋਮਿਲਾ ਦੇਵੀ, ਨਵਜੀਤ ਕੌਰ, ਸਰਬਜੀਤ ਕੌਰ, ਭੁਪਿੰਦਰ ਕੌਰ, ਲਛਮੀ ਦੇਵੀ, ਮਮਤਾ, ਊਸ਼ਾ ਰਾਣੀ, ਸਰੋਜ ਰਾਣੀ, ਸੋਨੀਆ, ਪਰਮਿੰਦਰਜੀਤ ਕੌਰ, ਆਸ਼ਾ ਰਾਣੀ, ਮੰਜੂ, ਜੋਤੀ, ਮਨਦੀਪ ਕੌਰ, ਸੁਖਵਿੰਦਰ ਕੌਰ, ਰੇਸ਼ਮ ਕੌਰ, ਸੰਦੀਪ ਕੌਰ, ਮਮਤਾ ਰਾਣੀ, ਸੁਸ਼ਮਾ ਰਾਣੀ, ਸੋਮਾ ਰਾਣੀ, ਆਸ਼ਾ ਰਾਣੀ ਹਾਜ਼ਰ ਸਨ।