ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਵਧੀਆਂ, ਸਾਰੀਆਂ ਡਾਕਟਰ ਯੂਨੀਅਨਾ ਸਮੇਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੀਤੀ ਅਸਤੀਫ਼ੇ ਦੀ ਮੰਗ

ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਹੁਣ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿਹਤ ਸਹੂਲਤਾਂ 'ਤੇ ਦਿਖਾਇਆ ਗਿਆ ਉਸ ਦਾ ਗੁੱਸਾ ਹੁਣ ਉਸ 'ਤੇ ਭਾਰੂ ਨਜ਼ਰ ਆ ਰਿਹਾ ਹੈ। ਸਾਰੀਆਂ ਡਾਕਟਰ ਯੂਨੀਅਨਾਂ ਵੀ ਉਸ ਦੇ ਖਿਲਾਫ ਹੋ ਗਈਆਂ ਹਨ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਵੀ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਦੁਰਵਿਹਾਰ ਲਈ ਤੁਰੰਤ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਤੁਰੰਤ ਦਖਲ ਦੇਣ ਅਤੇ ਮੰਤਰੀ ਖਿਲਾਫ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends