ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕੀਤੀਆਂ ਜਾਣ : ਡੀ.ਟੀ.ਐੱਫ.

 ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕੀਤੀਆਂ ਜਾਣ : ਡੀ.ਟੀ.ਐੱਫ.


ਸੀਨੀਆਰਤਾ ਸੂਚੀਆਂ ਅਪਡੇਟ ਨਾ ਹੋਣ ਕਾਰਨ ਸੀਨੀਅਰ ਅਧਿਆਪਕਾਂ ਨੂੰ ਤਰੱਕੀ ਤੋਂ ਵਾਂਝੇ ਰੱਖਣਾ ਨਿਖੇਧੀਯੋਗ 


15 ਜੁਲਾਈ,   

ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਦੀਆਂ ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਸਬੰਧੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਇੰਨ੍ਹਾਂ ਵਿੱਚ ਅਨੇਕਾਂ ਖਾਮੀਆਂ ਨੂੰ ਤੁਰੰਤ ਦਰੁਸਤ ਕਰਨਾ ਬਣਦਾ ਹੈ। ਇਸੇ ਤਰ੍ਹਾਂ ਕਈ ਅਧਿਆਪਕਾਂ ਦੇ ਨਾਮ ਵੀ ਸ਼ਾਮਲ ਨਹੀਂ ਹਨ, ਜਿਸ ਕਰਕੇ ਸਿੱਖਿਆ ਵਿਭਾਗ ਨੂੰ ਢਿੱਲਾ ਰਵੱਈਆ ਛੱਡ ਕੇ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰਵਾਉਂਦਿਆਂ ਸੂਚੀਆਂ ਨੂੰ ਅਪਡੇਟ ਕਰਨਾ ਬਣਦਾ ਹੈ। ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਚੀ ਵਿੱਚ ਨਵੰਬਰ 2017 ਤੋਂ ਰੈਗੂਲਰ ਹੋਏ  5178 ਅਧਿਆਪਕਾਂ ਸਮੇਤ ਹੋਰ ਕਈ ਕਾਡਰਾਂ ਦੇ ਨਾਮ ਸ਼ਾਮਲ ਨਹੀਂ ਹਨ, ਜਿਸ ਕਾਰਨ ਸੀਨੀਅਰ ਮਾਸਟਰ ਕਾਡਰ ਅਧਿਆਪਕਾਂ ਦੇ ਲੈਕਚਰਾਰ ਵਜੋਂ ਤਰੱਕੀਆਂ ਤੋਂ ਵਾਂਝੇ ਰਹਿ ਜਾਣ ਦੀ ਸਮੱਸਿਆ ਖੜ੍ਹੀ ਹੋ ਗਈ ਹੈ।



 ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਫੂਲੇਵਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ ਅਤੇ ਰਘਵੀਰ ਭਵਾਨੀਗਡ਼੍ਹ ਨੇ ਸਿੱਖਿਆ ਵਿਭਾਗ ਤੋਂ ਮਾਸਟਰ ਕਾਡਰ ਸੀਨੀਆਰਤਾ ਸੂਚੀ ਵਿੱਚ 8886, 5178, 3582, 2293 ਅਤੇ ਹੋਰ ਰੈਗੂਲਰ ਜਾਂ ਸਿੱਧੀ ਭਰਤੀ ਹੋਣ ਵਾਲੇ ਅਤੇ ਪ੍ਰਮੋਸ਼ਨਾਂ ਲੈਣ ਵਾਲੇ ਅਧਿਆਪਕਾਂ ਦੇ ਨਾਮ ਸ਼ਾਮਲ ਕਰਕੇ ਤੁਰੰਤ ਪੈਡਿੰਗ ਤਰੱਕੀਆਂ ਮੁਕੰਮਲ ਕੀਤੇ ਜਾਣ ਦੀ ਮੰਗ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਲੈਕਚਰਾਰ ਕਾਡਰ ਦੀ ਸੀਨੀਆਰਤਾ ਸੂਚੀ ਵਿੱਚ ਵੀ ਸਾਲ 2015 ਤੋਂ ਬਾਅਦ ਸਿੱਧੀ ਭਰਤੀ ਜਾਂ ਪ੍ਰਮੋਟ ਹੋਏ ਲੈਕਚਰਾਰ ਕਾਡਰ ਦੇ ਸ਼ਾਮਲ ਹੋਣੋ ਰਹਿੰਦੇ ਅਧਿਆਪਕਾਂ ਦੇ ਨਾਮ ਸ਼ਾਮਲ ਕਰਕੇ ਸੂਚੀ ਨੂੰ ਅਪਡੇਟ ਕਰਨ ਦੀ ਲੋੜ ਹੈ। ਆਗੂਆਂ ਨੇ ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕਰਕੇ ਤੁਰੰਤ ਮੁੱਖ ਅਧਿਆਪਕ, ਲੈਕਚਰਾਰ ਅਤੇ ਪ੍ਰਿੰਸੀਪਲ ਕਾਡਰ ਦੀਆਂ ਤਰੱਕੀਆਂ ਮੁਕੰਮਲ ਕਰਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਈਟੀਟੀ ਤੋਂ ਮਾਸਟਰ ਕਾਡਰ, ਸੀ ਐਂਡ ਵੀ ਤੋਂ ਮਾਸਟਰ ਕਾਡਰ ( ਸਮੇਤ ਡੀਪੀਈ) ਅਤੇ ਨਾਨ ਟੀਚਿੰਗ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਲੰਬੇ ਸਮੇਂ ਤੋਂ ਪੈਡਿੰਗ ਹਨ। ਆਗੂਆਂ ਨੇ ਵਿਭਾਗ ਪਾਸੋਂ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਤੁਰੰਤ ਕੀਤੇ ਜਾਣ ਦੀ ਮੰਗ ਵੀ ਕੀਤੀ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends