ਡਿਪਟੀ ਡੀ ਈ ਓ ਜਸਵਿੰਦਰ ਸਿੰਘ ਵੱਲੋਂ ਸਕੂਲਾਂ ਦਾ ਕੀਤਾ ਗਿਆ ਅਚਨਚੇਤ ਨਿਰੀਖਣ
ਦਾਖਲਾ ਵਧਾਉਣ ਲਈ ਅਧਿਆਪਕਾਂ ਨੂੰ ਕੀਤਾ ਗਿਆ ਪ੍ਰੇਰਿਤ
ਲੁਧਿਆਣਾ 28 ਜੁਲਾਈ : ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਾਤਮਿਕਤਾ ਵਧਾਉਣ ਲਈ ਅਚਨਚੇਤ ਨਿਰੀਖਣ ਕੀਤੇ ਜਾ ਰਹੇ ਹਨ।
ਜਿਸ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵੱਲੋਂ ਖੰਨਾ -1 ਅਤੇ ਖੰਨਾ -2 ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਸਿੱਖਿਆ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਹਨਾਂ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੜ੍ਹਾਈ ਦੇ ਪੱਧਰ , ਵਿਦਿਆਰਥੀਆਂ ਦੀ ਹਾਜ਼ਰੀ ,ਨਵਾਂ ਦਾਖਲਾ , ਮਿੱਡ ਡੇ ਮੀਲ ਅਤੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ । ਉਹਨਾਂ ਵੱਲੋਂ ਦੋਵਾਂ ਬਲਾਕਾਂ ਦੇ ਸਮੂਹ ਸੈਂਟਰ ਟੀਚਰਾਂ ਨਾਲ ਸ ਪ੍ਰਾ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਮੀਟਿੰਗ ਵੀ ਕੀਤੀ ਗਈ । ਮੀਟਿੰਗ ਦੌਰਾਨ ਉਹਨਾਂ ਸੈਂਟਰ ਹੈਡ ਟੀਚਰਾਂ ਵੱਲੋਂ ਸਕੂਲਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਰਹਿੰਦੀਆਂ ਕਮੀਆਂ ਪੇਸ਼ੀਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਵੱਲੋਂ ਸੈਂਟਰ ਹੈਡ ਟੀਚਰਾਂ ਅਤੇ ਸਮੂਹ ਅਧਿਆਪਕਾਂ ਨੂੰ ਅਗਾਊਂ ਸਮੇਂ ਵਿੱਚ ਹਰ ਕਿਸਮ ਦੀ ਛੁੱਟੀ ਲਈ ਆਈ ਐੱਚ ਐੱਮ ਆਰ ਐੱਸ ਪੋਰਟਲ ਤੇ ਅਪਲਾਈ ਕਰਨ ਦੀ ਹਦਾਇਤ ਕੀਤੀ।
ਇਸ ਦੌਰਾਨ ਉਹਨਾਂ ਨਾਲ ਗੁਰਪ੍ਰੀਤ ਸਿੰਘ ਖੱਟੜਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਸੰਜੀਵ ਕੁਮਾਰ ਸ਼ਰਮਾ ਵੀ ਮੌਜ਼ੂਦ ਰਹੇ।