ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ : ਪੀ.ਟੀ. ਆਈ.646 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਮੁੱਖ ਮਾਰਗ 'ਤੇ ਕਚਹਿਰੀ ਨੇੜੇ ਲੱਗੇ ਮੋਬਾਈਲ ਟਾਵਰ 'ਤੇ ਚੜ੍ਹ ਗਏ ਅਤੇ ਪ੍ਰਸ਼ਾਸਨ ਦੇ ਭਰੋਸੇ 'ਤੇ ਟਾਵਰ ਤੋਂ ਹੇਠਾਂ ਉਤਰ ਆਏ ।
ਇਸ ਮੌਕੇ ਅੰਗਰੇਜ਼ ਰਾਮ ਅਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਅਸਾਮੀਆਂ ਅਕਾਲੀ ਸਰਕਾਰ ਵੇਲੇ ਆਈਆਂ ਸਨ। ਅੱਜ ਉਨ੍ਹਾਂ ਨੂੰ ਧੱਕੇ ਖਾਂਦੇ ਹੋਏ 11 ਸਾਲ ਹੋ ਗਏ ਹਨ। ਮੁੱਖ ਮੰਤਰੀ ਨੇ ਆਪਣੀ ਇੱਕ ਭੈਣ ਨੂੰ ਮੋਹਾਲੀ ਦੇ ਟਾਵਰ ਤੋਂ ਹੇਠਾਂ ਉਤਾਰਨ ਦਾ ਭਰੋਸਾ ਦੇ ਕੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਇਸ ਦਾ ਹੱਲ ਕੀਤਾ ਜਾਵੇਗਾ ਪਰ ਅੱਜ ਸਿੱਖਿਆ ਵਿਭਾਗ ਹਲਫੀਆ ਬਿਆਨ ਦੇ ਕੇ ਇਨ੍ਹਾਂ ਅਸਾਮੀਆਂ ਨੂੰ ਰੱਦ ਕਰਨ ਜਾ ਰਿਹਾ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਉਨ੍ਹਾਂ ਨਾਲ 4 ਅਗਸਤ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 15 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਸੰਘਰਸ਼ ਕਰਨਗੇ।