BREAKING NEWS: ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਅਸਤੀਫ਼ਾ, ਸਿਹਤ ਮੰਤਰੀ ਵੱਲੋਂ ਮਰੀਜ਼ ਦੇ ਬੈੱਡ ਤੇ ਲੇਟਣ ਦੀ ਵੀਡੀਓ ਵਾਇਰਲ

 BFUHS FARIDKOT ਦੇ ਵਾਇਸ ਚਾਂਸਲਰ ਡਾਕਟਰ ਰਾਜ ਬਹਾਦੁਰ  ਨੇ ਪੰਜਾਬ ਦੇ ਸਿਹਤ ਮੰਤਰੀ ਜੌਰਮਾਜਰਾ ਵੱਲੋਂ ਮਰੀਜ਼ ਦੇ ਬੈੱਡ 'ਤੇ ਲੇਟਣ ਲਈ ਕਹਿਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। 


ਬਾਬਾ ਫ਼ਰੀਦ ਮੈਡੀਕਲ ਕਾਲਜ ਯੂਨੀਵਰਸਿਟੀ, ਫ਼ਰੀਦਕੋਟ, ਪੰਜਾਬ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਅਸਤੀਫ਼ਾ ਦੇ ਦਿੱਤਾ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਜੋ ਕੱਲ੍ਹ ਉੱਥੇ ਚੈਕਿੰਗ ਕਰਨ ਆਏ ਸਨ, ਨੇ ਉਨ੍ਹਾਂ ਨੂੰ ਗੁੱਸੇ ਵਿੱਚ ਆ ਕੇ ਗੰਦੇ ਮੰਜੇ ’ਤੇ ਲਿਟਾਇਆ ਦ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ। ਵੀ.ਸੀ ਨੇ ਇਹ ਅਸਤੀਫਾ ਦੇਰ ਰਾਤ ਹੀ ਭੇਜ ਦਿੱਤਾ।


ਇਸ ਦੇ ਨਾਲ ਹੀ ਸਿਆਸੀ ਤੌਰ 'ਤੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ  ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ 'ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।





Featured post

HOLIDAY DECLARED: ਪੰਜਾਬ ਸਰਕਾਰ ਵੱਲੋਂ 10 ਮਈ ਦੀ ਛੁੱਟੀ ਘੋਸ਼ਿਤ

Government Holiday Announced in Punjab on May 10th Chandigarh: There will be a government holiday throughout Punjab on Friday, May 10th. On ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends