DIKSHA APP TRAINING: ਐਜੂਸੈੱਟ ਰਾਹੀਂ ਸਿੱਖਿਆ ਵਿਭਾਗ ਵੱਲੋਂ ਦੀਕਸ਼ਾ ਐਪ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ

 ਐਜੂਸੈੱਟ ਰਾਹੀਂ ਸਿੱਖਿਆ ਵਿਭਾਗ ਵੱਲੋਂ ਦੀਕਸ਼ਾ ਐਪ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ


ਬੁਨਿਆਦੀ ਢਾਂਚੇ, ਸਿੱਖਿਆ, ਸਿਹਤ, ਸੁਰੱਖਿਆ ਅਤੇ ਸਫਾਈ ਸਹੂਲਤਾਂ ਬਾਰੇ ਜਾਣਕਾਰੀ ਭਰਨ ਲਈ ਅਗਵਾਈ ਦਿੱਤੀ


ਐੱਸ.ਏ.ਐੱਸ. ਨਗਰ 26 ਜੁਲਾਈ ( ਚਾਨੀ)


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਐੱਜੂਸੈੱਟ ਰਾਹੀਂ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ, ਸਿੱਖਿਆ ਦੇ ਪੱਧਰ, ਵਿਦਿਆਰਥੀਆਂ ਦੀ ਸਿਹਤ, ਸੁਰੱਖਿਆ ਅਤੇ ਸਫਾਈ ਸੰਬੰਧੀ ਸਥਿਤੀ ਨੂੰ ਦੀਕਸ਼ਾ ਐਪ ‘ਤੇ ਅਪਡੇਟ ਕਰਨ ਲਈ ਵਿਸ਼ੇਸ਼ ਆਨਲਾਈਨ ਸਿਖਲਾਈ ਗੁਰਜੀਤ ਸਿੰਘ ਸਹਾਇਕ ਡਾਇਰੈਕਟਰ, ਸੁਰੇਖਾ ਠਾਕੁਰ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ ਅਤੇ ਨਵਨੀਤ ਕੌਰ ਵੱਲੋਂ ਦਿੱਤੀ ਗਈ। ਇਸ ਸਿਖਲਾਈ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਵੱਖ-ਵੱਖ ਸਕੂਲਾਂ ਦੇ ਵਿੱਚ ਐੱਜੂਸੈੱਟ ਦੇ ਆਰ.ਓ.ਟੀ. ਰਾਹੀਂ ਪ੍ਰਿੰਸੀਪਲਾਂ, ਬਲਾਕ ਨੋਡਲ ਅਫ਼ਸਰਾਂ, ਹੈੱਡਮਾਸਟਰਾਂ, ਮਿਡਲ ਸਕੂਲਾਂ ਦੇ ਇੰਚਾਰਜਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ, ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਜ਼ਿਲ੍ਹਾ ਮੈਟਰਾਂ, ਬਲਾਕ ਮੈਂਟਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਮਾਸਟਰ ਟਰੇਨਰਾਂ ਅਤੇ ਸਿੱਖਿਆ ਵਿਭਾਗ ਦੇ ਜੇ.ਈਜ਼. ਵੱਲੋਂ ਸ਼ਮੂਲੀਅਤ ਕੀਤੀ ਗਈ।



ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਵਿਭਾਗ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੇ ਮਿਆਰ ਲਈ ਨਤੀਜੇ ਅਤੇ ਬੱਚਿਆਂ ਦੀ ਗਿਣਤੀ ਅਤੇ ਇਸ ਨਾਲ ਸੰਬੰਧਿਤ ਹੋਰ ਜਾਣਕਾਰੀ, ਸਿਹਤ, ਸਫਾਈ ਅਤੇ ਸੁਰੱਖਿਆ ਸੰਬੰਧੀ ਸਹੂਲਤਾਂ ਦੇ ਅੰਕੜਿਆਂ ਦੀ ਸਮੇਂ-ਸਮੇਂ ਤੇ ਲੋੜ ਪੈਂਦੀ ਹੈ। ਇਸ ਲਈ ਦੀਕਸ਼ਾ ਐਪ ਨੂੰ ਅਪਡੇਟ ਕਰਕੇ ਇਸਦੇ ਤਿੰਨ ਡੋਮੇਨਾਂ ਨੂੰ ਸਹੀ ਢੰਗ ਨਾਲ ਭਰਨ ਦੀ ਜਾਣਕਾਰੀ ਸਕੂਲ ਮੁਖੀਆਂ, ਅਧਿਕਾਰੀਆਂ ਅਤੇ ਹੋਰ ਸੰਬੰਧਿਤ ਕਰਮਚਾਰੀਆਂ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਦੀਕਸ਼ਾ ਐਪ ਦਾ ਬਿਲਕੁਲ ਨਵਾਂ ਵਰਜ਼ਨ 4.9 ਹੀ ਮੋਬਾਇਲ ਵਿੱਚ ਅਪਲੋਡ ਕੀਤਾ ਜਾਵੇ ਅਤੇ ਪ੍ਰੋਫਾਇਲ ਵਿੱਚ ਸਬਰੋਲ, ਰਾਜ, ਜ਼ਿਲ੍ਹਾ ਅਤੇ ਹੋਰ ਜਾਣਕਾਰੀ ਜ਼ਰੂਰ ਭਰੀ ਜਾਵੇ।

ਸੁਰੇਖਾ ਠਾਕੁਰ ਸਹਾਇਕ ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਕਿਸੇ ਵੀ ਜਾਣਕਾਰੀ ਨੂੰ ਭਰਨ ਤੋਂ ਪਹਿਲਾਂ ਉਸ ਸਬੰਧੀ ਸਾਰੀ ਜਾਣਕਾਰੀ ਤਿਆਰ ਕਰ ਲਈ ਜਾਵੇ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਦੀਕਸ਼ਾ ਐਪ ਵਿੱਚ ਲੋੜੀਂਦੀ ਜਾਣਕਾਰੀ ਅਪਡੇਟ ਕਰਨ ਲਈ ਪੀਪੀਟੀ ਵੀ ਆਨਲਾਈਨ ਸਾਂਝੀ ਕੀਤੀ ਗਈ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends