E-Governance ਵੱਲ ਇੱਕ ਹੋਰ ਕਦਮ
— Bhagwant Mann (@BhagwantMann) July 11, 2022
ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..
ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ.. pic.twitter.com/2b8Dhx6oyX
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਨਵੀਂ ਸਹੂਲਤ ਸ਼ੁਰੂ ਕੀਤੀ ਹੈ।
ਹੁਣ ਲੋਕ ਘਰ ਬੈਠੇ ਹੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਸਕਣਗੇ। ਔਨਲਾਈਨ ਸ਼ਿਕਾਇਤ ਦਰਜ ਕਰਵਾਉਣ ਲਈ
www.pgd.punjabpolice.gov.in ਵੈੱਬਸਾਈਟ ਸ਼ੁਰੂ ਕੀਤੀ ਗਈ ਹੈ।
ਸੀਐਮ ਮਾਨ ਨੇ ਸੋਮਵਾਰ ਨੂੰ ਇਸ ਦੀ ਸ਼ੁਰੂਆਤ ਕੀਤੀ। ਇਸ ਵੈੱਬਸਾਈਟ 'ਤੇ ਲੋਕ ਇਸ 'ਤੇ ਹੋ ਰਹੀ ਕਾਰਵਾਈ ਨੂੰ ਵੀ ਦੇਖ ਸਕਣਗੇ।