FLOOD ALERT: ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ/ ਫੱਲਡ ਦੀ ਚੇਤਾਵਨੀ, ਸਮੂਹ ਮੁਲਾਜ਼ਮਾਂ ਨੂੰ ਹੈਡਕੁਆਰਟਰ ਛੱਡਣ ਤੇ ਲਾਈ ਪਾਬੰਦੀ

ਜ਼ਿਲ੍ਹਾ ਫਾਜਿਲਕਾ ਵਿੱਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਅਤੇ ਮੌਸਮ ਵਿਭਾਗ ਵੱਲੋ ਦਿੱਤੀ ਗਈ ਚਿਤਾਵਨੀ ਅਨੁਸਾਰ ਅਗਲੇ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਜੀ ਵੱਲੋਂ ਅੱਜ ਮਿਤੀ 15-07-2022 ਨੂੰ ਹੋਏ ਹੁਕਮ ਅਨੁਸਾਰ ਲਿਖਿਆ ਗਿਆ ਹੈ ਕਿ ਕੋਈ ਵੀ ਅਧਿਕਾਰੀ ਆਪਣਾ ਹੈਡ ਕੁਆਰਟਰ ਨਹੀ ਛੱਡੇਗਾ, ਜੇਕਰ ਕਿਸੇ ਵੀ ਅਧਿਕਾਰੀ ਨੂੰ ਅਤਿ ਜਰੂਰੀ ਕੰਮ ਹੋਵੇ ਤਾਂ ਉਹ ਮਾਨਯੋਗ ਡਿਪਟੀ ਕਮਿਸ਼ਨਰ, ਫਾਜਿਲਕਾ ਦੀ ਪੂਰਵ-ਪ੍ਰਵਾਨਗੀ ਲੈਣ ਉਪਰੰਤ ਹੀ ਆਪਣਾ ਹੈਡ ਕੁਆਟਰ ਛੱਡੇਗਾ। 

ਜ਼ਿਲ੍ਹਾ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ 
 "ਇੱਥੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ  ਵਿਭਾਗ ਵੱਲੋਂ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਮੌਨਸਨ ਸੀਜ਼ਨ 2022 ਦੌਰਾਨ ਰਾਹਤ ਕੈਂਦਰਾਂ, ਫਲੱਡ ਕੰਟਰੋਲ ਰੂਮ ਅਤੇ ਆਉਣ ਵਾਲੇ ਸੰਭਾਵਿਤ ਹੜ੍ਹਾਂ ਨੂੰ ਦੇਖਦੇ ਹੋਏ ਹੋਰ ਕੰਮਾਂ ਲਈ ਲਗਾਈ ਗਈ ਹੈ। ਉਨ੍ਹਾਂ ਕਰਮਚਾਰੀਆਂ ਨੂੰ ਆਪਣੇ ਪੱਧਰ ਤੇ ਹਦਾਇਤ ਕੀਤੀ ਜਾਵੇ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਭਾਰੀ ਬਾਰਸ਼ਾਂ ਕਰਕੇ ਪੈਦਾ ਹੋਣ ਵਾਲੀਆਂ (Obstacles) ਰੁਕਾਵਟਾਂ ਨੂੰ ਤੁਰੰਤ ਦੂਰ ਕਰਵਾਉਣਹੜਾਂ ਨਾਲ ਸਬੰਧਤ ਸੂਚਨਾਂ ਪ੍ਰਾਪਤ ਹੋਣ ਤੇ ਜ਼ਿਲ੍ਹਾ ਹੈਡ ਕੁਆਰਟਰ ਕੰਟਰੋਲ ਰੂਮ ਨੰਬਰ 01638-262153 ਤੇ ਤੁਰੰਤ ਸੂਚਨਾਂ ਦੇਣ ਲਈ ਪਾਬੰਦ ਕੀਤਾ ਜਾਵੇ।"


 


Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends