OLD PENSION SCHEME: ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ 9 ਜੁਲਾਈ ਨੂੰ ਸੰਗਰੂਰ ਵਿੱਚ “ਵਾਅਦਾ ਯਾਦ ਦਿਵਾਊ ਮਾਰਚ” ਦਾ ਐਲਾਨ

 ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ 9 ਜੁਲਾਈ ਨੂੰ ਸੰਗਰੂਰ ਵਿੱਚ “ਵਾਅਦਾ ਯਾਦ ਦਿਵਾਊ ਮਾਰਚ” ਦਾ ਐਲਾਨ  


~ਸੈਂਕੜਿਆਂ ਦੀ ਗਿਣਤੀ ਵਿੱਚ 9 ਜੁਲਾਈ ਨੂੰ ਸੰਗਰੂਰ ਪਹੁੰਚਣਗੇ ਐਨ.ਪੀ.ਐੱਸ ਮੁਲਾਜ਼ਮ 


~ਵਿੱਤ ਮੰਤਰੀ ਨੂੰ ਯਾਦ ਕਰਵਾਇਆ ਜਾਵੇਗਾ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਚੋਣਾਵੀ ਐਲਾਨ




6 ਜੁਲਾਈ, (ਅੰਮ੍ਰਿਤਸਰ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 9 ਜੁਲਾਈ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਉਲੀਕੇ ਹੋਏ “ਵਾਅਦਾ ਯਾਦ ਦਿਵਾਊ” ਮਾਰਚ ਦਾ ਹਿੱਸਾ ਬਨਣ ਲਈ ਗੂਗਲ ਮੀਟ ਮੀਟਿੰਗ ਗੁਰਬਿੰਦਰ ਸਿੰਘ ਖਹਿਰਾ ਮਾਝਾ ਜ਼ੋਨ ਕਨਵੀਨਰ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਅਤੇ ਸੰਗਰੂਰ ਐਕਸ਼ਨ ਵਿੱਚ ਭਰਵੀਂ ਗਿਣਤੀ ਵਿੱਚ ਹਿੱਸਾ ਬਨਣ ਦਾ ਫ਼ੈਸਲਾ ਕੀਤਾ ਗਿਆ।



ਇਸ ਮੌਕੇ ਅੰਮ੍ਰਿਤਸਰ ਦੇ ਜ਼ਿਲ੍ਹਾ ਕਨਵੀਨਰ ਸੁਖਜਿੰਦਰ ਸਿੰਘ ਜੱਬੋਵਾਲ,ਸੂਬਾ ਕਮੇਟੀ ਮੈਂਬਰ ਰਾਜੇਸ਼ ਕੁਮਾਰ ਪ੍ਰਾਸ਼ਰ ਅਤੇ ਮਨਪ੍ਰੀਤ ਸਿੰਘ , ਜ਼ਿਲ੍ਹਾ ਪ੍ਰੈਸ ਸਕੱਤਰ ਮਨੀਸ਼ ਪੀਟਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਮਹੀਨੇ ਵਿਧਾਨ ਸਭਾ ਦੇ ਪਲੇਠੇ ਸੈਸ਼ਨ ਅਤੇ ਪੇਸ਼ ਕੀਤੇ ਬਜਟ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਕੋਈ ਮਤਾ ਨਾ ਲਿਆਂਦੇ ਜਾਣ ਨੇ ਪੰਜਾਬ ਦੇ ਸਮੁੱਚੇ ਐਨ.ਪੀ.ਐੱਸ ਅਧੀਨ ਕਵਰ ਹੁੰਦੇ ਸਮੂਹ ਮੁਲਾਜ਼ਮਾਂ ਦੀਆਂ ਆਸਾਂ ਨੂੰ ਵੱਡਾ ਝਟਕਾ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਮੁੜ ਬਹਾਲ ਕਰਨ ਦੇ ਲੋਕ ਲੁਭਾਊ ਵੱਡੇ ਵਾਅਦੇ ਤੇ ਐਲਾਨ ਕੀਤੇ ਗਏ ਸਨ।ਇਹਨਾਂ ਚੋਣ ਐਲਾਨਾਂ ਵਿੱਚ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਸੰਘਰਸ਼ਾਂ ਵਿਚ ਸ਼ਾਮਲ ਹੋ ਕੇ ਅਤੇ ਆਪਣੀ ਸੰਗਰੂਰ ਰਿਹਾਇਸ਼ ਵਿਖੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਕੀਤੇ ਜਨਤਕ ਐਲਾਨ ਪ੍ਰਮੁੱਖ ਤੌਰ ਤੇ ਸ਼ਾਮਲ ਹਨ।


ਸਾਥੀ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਨੇ ਕਿਹਾ ਕਿ ਮੁਲਾਜ਼ਮਾਂ ਨੇ ਇਹਨਾਂ ਐਲਾਨਾਂ ਤੋਂ ਆਸਵੰਦ ਹੋ ਕੇ ਅਤੇ ਪਿਛਲੀਆਂ ਸਰਕਾਰਾਂ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਹੰਢਾਉਣ ਮਗਰੋਂ ਆਪ ਪਾਰਟੀ ਨੂੰ ਸੱਤਾ ਦੇ ਗਲਿਆਰਿਆਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਸੀ। ਪਰ ਹੁਣ ਭਗਵੰਤ ਮਾਨ ਸਰਕਾਰ ਬਣਨ ਦੇ ਲਗਭਗ ਚਾਰ ਮਹੀਨੇ ਬੀਤਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਮੇਤ ਹੋਰਨਾਂ ਚੋਣ ਵਾਅਦਿਆਂ ਨੂੰ ਅਮਲੀ ਰੂਪ ਨਾ ਦਿੱਤੇ ਜਾਣ ਕਾਰਨ ਆਪ ਸਰਕਾਰ ਦਾ ਦੋਗਲਾ ਕਿਰਦਾਰ ਲੋਕਾਂ ਵਿੱਚ ਦਿਨ ਪ੍ਰਤੀ ਦਿਨ ਬੇਪਰਦ ਹੋ ਰਿਹਾ ਹੈ।

ਇਸ ਮੌਕੇ ਕੁਲਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਸਵਾਲ ਕਰਦਿਆਂ ਕਿਹਾ ਕਿ ਜੇਕਰ ਰਾਜਸਥਾਨ ਅਤੇ ਛੱਤੀਸਗੜ ਰਾਜਾਂ ਵਿੱਚ ਨਵੀੰ ਪੈਨਸ਼ਨ ਸਕੀਮ ਨੂੰ ਵਾਪਸ ਲੈ ਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਮੁੜ ਲਾਗੂ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਸਰਕਾਰ ਇਹ ਫੈਸਲਾ ਲੈਣ ਵਿੱਚ ਦੇਰੀ ਕਿਉਂ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੂੰ ਉਹਨਾਂ ਦੇ ਚੋਣ ਐਲਾਨਾਂ ਨੂੰ ਮੁੜ ਯਾਦ ਕਰਵਾਉਣ, ਆਪ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਜੱਥੇਬੰਦਕ ਰੋਸ ਪ੍ਰਗਟਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਤੇ ਅਮਲੀ ਕਾਰਵਾਈ ਸ਼ੁਰੂ ਕਰਵਾਉਣ ਲਈ ਐਨ.ਪੀ.ਐਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣਗੇ।



ਇਸ ਮੌਕੇ ਪਰਮਿੰਦਰ ਸਿੰਘ ਰਾਜਾਸਾਂਸੀ ,ਨਵਜੀਤ ਸਿੰਘ ਸਿੱਧੂ ,ਚਰਨਜੀਤ ਸਿੰਘ ਭੱਟੀ, ਕਿਰਨਦੀਪ ਸਿੰਘ, ਬਲਦੇਵ ਮੰਨਣ, ਬਲਜਿੰਦਰ ਸਿੰਘ ਅਠਵਾਲ, ਪ੍ਰਭਜੋਤ ਸਿੰਘ ਭੋਏਵਾਲੀ , ਮਨਦੀਪ ਸਿੰਘ, ਲਖਵਿੰਦਰ ਸਿੰਘ ਆਦਿ ਸ਼ਾਮਲ ਸਨ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends