OLD PENSION SCHEME: ਪੰਜਾਬ ਭਰ ’ਚੋਂ ਪੁੱਜੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਵਰਦੇ ਮੀਂਹ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

 ਪੰਜਾਬ ਭਰ ’ਚੋਂ ਪੁੱਜੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਵਰਦੇ ਮੀਂਹ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ


ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿਖੇ ਕੀਤਾ ਗਿਆ ਵਾਅਦਾ ਯਾਦ ਦਿਵਾਊ ਮੁਜ਼ਾਹਰਾ


ਪੰਜਾਬ ਦੇ ਕੋਨੇ ਕੋਨੇ ਤੋਂ ਸੈਂਕੜੇ ਐੱਨਪੀਐੱਸ ਮੁਲਾਜ਼ਮਾਂ ਨੇ ਕੀਤੀ ਸ਼ਮੂਲੀਅਤ


ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਕੱਤਰੇਤ ਵਿਖੇ 22 ਜੁਲਾਈ ਨੂੰ ਮੀਟਿੰਗ ਹੋਈ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮੁਲਾਜ਼ਮ 


ਦਲਜੀਤ ਕੌਰ ਭਵਾਨੀਗੜ੍ਹ 



ਸੰਗਰੂਰ, 9 ਜੁਲਾਈ, 2022: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਮਨਸਾ ਦੇਵੀ ਮੰਦਿਰ ਵਿਖੇ ਪੂਰੇ ਪੰਜਾਬ ਚੋਂ ਐੱਨਪੀਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਵਾਅਦਾ ਯਾਦ ਦਿਵਾਊ ਮਾਰਚ ਕੱਢਿਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਐੱਨ.ਪੀ.ਐੱਸ. ਮੁਲਾਜਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ। 



ਕਨਵੈਨਸ਼ਨ ਉਪਰੰਤ ਸਮੂਹ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਬੀ ਐੱਸ ਐੱਨ ਐੱਲ ਪਾਰਕ ਤਕ 'ਵਾਅਦਾ ਯਾਦ ਦਿਵਾਉ ਮਾਰਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਉਪਰੰਤ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਮਾਰਚ ਕਰਨਾ ਸੀ ਪਰ 22 ਜੁਲਾਈ ਨੂੰ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਕਰਕੇ ਇਹ ਮਾਰਚ ਬੀਐਸਐਨਐਲ ਪਾਰਕ ਤਕ ਕੀਤਾ ਗਿਆ । 

          

ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਜੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਜਸਵੀਰ ਸਿੰਘ ਭੰਮਾ, ਵਿੱਤ ਸਕੱਤਰ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਸਤਪਾਲ ਸਮਾਣਵੀ ਆਦਿ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਸਮੇਂ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਧਰਨਿਆਂ ਵਿਚ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸੇ ਤਰਾਂ ਦਾ ਵਾਅਦਾ ਉਹਨਾਂ ਵੱਲੋਂ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਵਫ਼ਦ ਨਾਲ ਆਪਣੀ ਰਿਹਾਇਸ਼ ਤੇ ਕੀਤੀ ਮੁਲਾਕਾਤ ਦੌਰਾਨ ਕੀਤਾ ਗਿਆ ਸੀ। ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਚਾਰ ਮਹੀਨੇ ਬਾਅਦ ਤੱਕ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਪੁੱਟਿਆ ਗਿਆ। ਆਗੂਆਂ ਨੇ ਆਖਿਆ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਚ ਚਰਚਾ ਤੱਕ ਕਰਨ ਤੋਂ ਟਾਲਾ ਵੱਟਣਾ ਬੇਹੱਦ ਨਿੰਦਣਯੋਗ ਹੈ।

          

ਮੁਲਾਜ਼ਮ ਆਗੂਆਂ ਰਮਨਦੀਪ ਸਿੰਗਲਾ ਬਰਨਾਲਾ, ਹਰਿੰਦਰਜੀਤ ਸਿੰਘ ਫਤਿਹਗੜ੍ਹ ਸਾਹਿਬ, ਸੁਖਜਿੰਦਰ ਗੁਰਦਾਸਪੁਰ, ਲਖਵਿੰਦਰ ਸਿੰਘ ਮਾਨਸਾ, ਮਨੋਜ ਕੁਮਾਰ ਸੰਗਰੂਰ, ਜਗਜੀਤ ਜਟਾਣਾ ਪਟਿਆਲਾ ਨੇ ਸੰਬੋਧਨ ਕਰਦਿਆਂ ਹੋਏ ਆਖਿਆ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕੀਤੀ ਜਾ ਚੁੱਕੀ ਹੈ ਪਰ ਪੰਜਾਬ ਦੀ ਸਰਕਾਰ ਇਸ ਮਸਲੇ ਤੇ ਡੰਗ-ਟਪਾਊ ਨੀਤੀ ਅਪਣਾ ਰਹੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਕੀਤੇ ਚੋਣ ਵਾਅਦੇ ਮੁਤਾਬਕ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਜਾਂ ਫਿਰ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

          


ਕਨਵੈਨਸ਼ਨ ਵਿੱਚ ਨਹਿਰੀ ਪਟਵਾਰ ਯੂਨੀਅਨ ਵੱਲੋਂ ਜਸਕਰਨ ਗਹਿਰੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਗੁਰਚਰਨ ਸਿੰਘ ਅਕੋਈ, ਪੀ.ਐੱਸ.ਪੀ.ਸੀ.ਐੱਲ. ਯੂਨੀਅਨ ਬਰਨਾਲਾ ਗੁਰਪ੍ਰੀਤ ਦਾਨਗੜੀਆ ਆਦਿ ਨੇ ਸਾਥੀਆਂ ਸਮੇਤ ਪੁੱਜ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਰਾਜੀਵ ਬਰਨਾਲਾ, ਅਸ਼ਵਨੀ ਅਵਸਥੀ, ਇੰਦਰ ਸੁਖਦੀਪ ਸਿੰਘ, ਸੁਖਵਿੰਦਰ ਗਿਰ, ਰਘਵੀਰ ਸਿੰਘ ਭਵਾਨੀਗੜ੍ਹ, ਗੁਰਮੀਤ ਸੁਖਪਰ,ਮਹਿੰਦਰ ਕੌੜਿਆਵਾਲੀ, ਬੇਅੰਤ ਫੂਲੇਵਾਲ, ਲਾਭ ਸਿੰਘ ਅਕਲੀਆ, ਗੁਰਮੁੱਖ ਲੋਕਪ੍ਰੇਮੀ ਆਦਿ ਨੇ ਵੀ ਸੰਬੋਧਨ ਕੀਤਾ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends