ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਸਮਾਪਤ ਹੋ ਗਈ ਹੈ। ਸੀਐਮ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ।
ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ
ਸੀਐਮ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਲਈ ਡਿਜੀਟਲ ਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਟਰੱਕ 'ਤੇ ਜੀ.ਪੀ.ਐੱਸ. ਸਿਸਟਮ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਅਸੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਵੀ ਨਹੀਂ ਦਿਆਂਗੇ।
ਸਜ਼ਾ ਪੂਰੀ ਕਰ ਚੁੱਕੇ ਕਰੀਬ 100 ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ
ਇਸ ਦੇ ਨਾਲ ਹੀ ਅੱਜ ਦੀ ਮੀਟਿੰਗ ਵਿੱਚ ਸਜ਼ਾ ਪੂਰੀ ਕਰ ਚੁੱਕੇ ਕਰੀਬ 100 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ।
36000 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ ਵਿਨੋਦ ਘਈ
ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਬਾਰੇ ਸੀ.ਐਮ ਮਾਨ ਨੇ ਕਿਹਾ ਕਿ ਉਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮੀਟਿੰਗਾਂ ਜਾਰੀ ਹਨ , ਛੇਤੀ ਹੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਏਜੀ ਵਿਨੋਦ ਘਈ ਹੋਣਗੇ। ਉਨ੍ਹਾਂ ਨੂੰ ਬਿਨਾਂ ਸਿਫਾਰਿਸ਼ ਦੇ ਟੀਮ ਦਿੱਤੀ ਜਾਵੇਗੀ।