Who is Dr Gurpreet Kaur? ਮੁੱਖ ਮੰਤਰੀ ਭਗਵੰਤ ਮਾਨ ਕਰਵਾ ਰਹੇ ਵਿਆਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਹਰਪਾਲ ਕੌਰ ਨੇ ਭਗਵੰਤ ਮਾਨ ਦੇ ਘਰ ਵਸਾਉਣ ਦੀ ਇੱਛਾ ਰੱਖੀ ਸੀ।


ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ, ਜਿਸ ਨੂੰ ਮੁੱਖ ਮੰਤਰੀ ਦੀ ਮਾਂ ਅਤੇ ਭੈਣ ਨੇ ਖੁਦ ਚੁਣਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਨਵੀਂ ਦੁਲਹਨ ਡਾਕਟਰ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਦੇ ਕਾਫੀ ਕਰੀਬ ਹਨ। 

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਸਨ। ਦੱਸ ਦੇਈਏ ਕਿ ਮਾਨ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ 'ਆਪ' ਦੇ ਸੂਬਾ ਪ੍ਰਧਾਨ ਰਾਘਵ ਚੱਢਾ ਦੇ ਮੋਢਿਆਂ 'ਤੇ ਹਨ। 
32 ਸਾਲ ਦੀ ਡਾਕਟਰ ਗੁਰਪ੍ਰੀਤ ਕੌਰ  ਪੇਸ਼ੇ ਤੋਂ MBBS ਡਾਕਟਰ ਹਨ।


ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖ਼ਲਾ ਲਿਆ। ਉਸਨੇ 2017 ਵਿੱਚ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀ ਰਹੀ। ਮੁੱਖ ਮੰਤਰੀ ਦੇ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸਨ। 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends