ਚੰਡੀਗੜ੍ਹ 16 ਅਗਸਤ
10 ਫੀਸਦੀ ਸਰਕਾਰੀ ਸਕੂਲਾਂ ਵਿੱਚ ਵੀ ਬੁਨਿਆਦੀ ਸਹੂਲਤਾਂ ਨਹੀਂ ਹਨ : ਪੰਜਾਬ ਸਰਕਾਰ ਦੇ 5 ਮੰਤਰੀਆਂ ਵੱਲੋਂ ਅੱਜ ਰਿਪੋਰਟ ਕਾਰਡ ਜਾਰੀ ਕੀਤਾ ਗਿਆ ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ 19,123 ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚੋਂ 12,822 ਪ੍ਰਾਇਮਰੀ ਸਕੂਲ, 2648 ਮਿਡਲ ਸਕੂਲ ਅਤੇ 1648 ਹਾਈ ਸਕੂਲ ਅਤੇ 1934 ਸੀਨੀਅਰ ਸੈਕੰਡਰੀ ਸਕੂਲ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਅਸੀਂ ਇਨ੍ਹਾਂ ਸਾਰੇ ਸਕੂਲਾਂ ਦਾ ਸਰਵੇਖਣ ਕਰ ਰਹੇ ਹਾਂ। ਇਸ ਸਰਵੇਖਣ ਵਿਚ ਸਕੂਲਾਂ ਦੀ ਸਥਿਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਇਨ੍ਹਾਂ ਨੂੰ 4 ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ। ਜਿਸ ਵਿੱਚ ਸਕੂਲਾਂ ਨੂੰ ਬੁਨਿਆਦੀ ਢਾਂਚੇ ਦੇ ਪੱਖੋਂ ਰੱਖਿਆ ਜਾਵੇਗਾ। ਇਸ ਸਮੇਂ ਪੰਜਾਬ ਦੇ 10% ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵੀ ਨਹੀਂ ਹੈ। 1200 ਸਕੂਲ ਅਜਿਹੇ ਹਨ, ਜਿੱਥੇ 2 ਘੰਟੇ ਮੀਂਹ ਪੈ ਜਾਵੇ ਤਾਂ ਉਹ ਪਾਣੀ ਨਾਲ ਭਰ ਜਾਂਦੇ ਹਨ ਉੱਥੇ ਪੜ੍ਹਾਈ ਨਹੀਂ ਹੋ ਸਕਦੀ। । ਸਰਵੇਖਣ ਮੁਕੰਮਲ ਹੁੰਦੇ ਹੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਠੀਕ ਕਰਕੇ ਸਾਰੇ ਸਕੂਲਾਂ ਨੂੰ ਇੱਕ ਪੱਧਰ ’ਤੇ ਲਿਆਂਦਾ ਜਾਵੇਗਾ।