ਕਬੱਡੀ ਸਰਕਲ ਅੰਡਰ 14 ‘ਚ ਸਰਕਾਰੀ ਹਾਈ ਸਕੂਲ ਬਦਰਾ ਨੇ ਸਰਕਾਰੀ ਹਾਈ ਸਕੂਲ ਧੂਰਕੋਟ ਨੂੰ ਹਰਾਇਆ
ਹਰਦੀਪ ਸਿੰਘ ਸਿੱਧੂ
ਚੰਡੀਗੜ੍ਹ 29 ਅਗਸਤ: ਜੋਨਲ ਪ੍ਰਧਾਨ ਕਮ ਪ੍ਰਿੰਸੀਪਲ ਮੇਜਰ ਸਿੰਘ ਦੀ ਦੇਖ–ਰੇਖ ਹੇਠ ਜੋਨ ਪੱਖੋ ਕਲਾਂ ਅਧੀਨ ਆਉਂਦੇ ਸਰਕਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਚੱਲ ਰਹੀਆਂ ਜੋਨਲ ਖੇਡਾਂ ਦੇ ਅਖੀਰਲੇ ਦਿਨ ਕਬੱਡੀ (ਸਰਕਲ ਸਟਾਇਲ) ਦੇ ਬੜੇ ਫਸਵੇਂ ਤੇ ਰੌਚਕ ਮੁਕਾਬਲੇ ਹੋਏ। ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ ਹੋਏ ਇਹਨਾਂ ਖੇਡ ਮੁਕਾਬਲਿਆਂ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਸੇਵਾਦਾਰ ਗੁਰਦੁਆਰਾ ਕਥਾ ਪ੍ਰਕਾਸ਼ ਧੂਰਕੋਟ ਬਾਬਾ ਲਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਹੈੱਡ ਮਿਸਟ੍ਰੈਸ ਹਰਪ੍ਰੀਤ ਕੌਰ ਨੇ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਖੇਡ ਭਾਵਨਾ ਦੀ ਪ੍ਰਸੰਸ਼ਾ ਕੀਤੀ ਤੇ ਸਰੀਰਕ ਤੰਦਰੁਸਤੀ ਬਣਾਈ ਰੱਖਣ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਜੋਨਲ ਸਕੱਤਰ ਪੀ.ਟੀ.ਆਈ. ਸੱਤਪਾਲ ਸ਼ਰਮਾ ਨੇ ਦੱਸਿਆ ਕਿ ਕਬੱਡੀ (ਸਰਕਲ ਸਟਾਇਲ) (ਲੜਕੇ) ਅੰਡਰ 17 ਵਿੱਚ ਸਰਕਾਰੀ ਹਾਈ ਸਕੂਲ ਧੂਰਕੋਟ ਨੇ ਸਰਕਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ 19 ਵਿੱਚ ਸਰਕਾਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਨੇ ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਅੰਡਰ 14 ਵਿੱਚ ਸਰਕਾਰੀ ਹਾਈ ਸਕੂਲ ਬਦਰਾ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਧੂਰਕੋਟ ਨੂੰ ਮਾਤ ਦੇ ਕੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਮੇਜਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ, ਕਲੱਬ ਪ੍ਰਧਾਨ ਮੱਘਰ ਸਿੰਘ ਧਾਲੀਵਾਲ, ਜਸਪਿੰਦਰ ਕੌਰ, ਤਰਵਿੰਦਰ ਸਿੰਘ, ਅਮਨਦੀਪ ਕੌਰ, ਹਰਿੰਦਰ ਮੱਲ੍ਹੀ, ਮਲਕੀਤ ਸਿੰਘ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਪ੍ਰਗਟ ਸਿੰਘ, ਜਗਵੰਤ ਸਿੰਘ (ਜੈਕ ਸਰਾਂ), ਗੁਰਜੀਤ ਸਿੰਘ, ਪ੍ਰਗਟ ਸਿੰਘ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।