ਸੁਵਿਧਾ ਕੈਂਪ 17 ਨੂੰ
ਸਥਾਨਕ ਪੱਕਾ ਦਰਵਾਜ਼ਾ ਜਮਾਲਪੁਰਾ, (ਧਰਮਸ਼ਾਲਾ) ਮਾਲੇਰਕੋਟਲਾ ਅਤੇ ਬਲਾਕ ਅਹਿਮਦਗੜ੍ਹ ਅਧੀਨ ਪਿੰਡ ਜੰਡਾਲੀ ਕਲਾਂ ਪੰਚਾਇਤ ਘਰ ਵਿਖੇ
- ਪੈਨਸ਼ਨਧਾਰਕ ਇਸ ਕੈਂਪਾਂ ਦਾ ਭਰਪੂਰ ਲਾਭ ਲੈਣ - ਡਿਪਟੀ ਕਮਿਸ਼ਨਰ
ਮਾਲੇਰਕੋਟਲਾ 16 ਅਗਸਤ :
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 17 ਅਗਸਤ ਨੂੰ ਸਬ ਡਵੀਜ਼ਨ ਪੱਧਰ ਉੱਤੇ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਸਾਰੇ ਕੈਂਪ ਸਵੇਰੇ 9 ਵਜੇ ਸ਼ੁਰੂ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ। ਉਹਨਾਂ ਪੈਨਸ਼ਨਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈਣ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਲਵਲੀਨ ਕੌਰ ਬੜਿੰਗ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਬੁਢਾਪਾ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ ਕੈਂਪ 17 ਅਗਸਤ ਨੂੰ ਪੱਕਾ ਦਰਵਾਜ਼ਾ ਜਮਾਲਪੁਰਾ, (ਧਰਮਸ਼ਾਲਾ) ਮਲੇਰਕੋਟਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਬਲਾਕ ਅਹਿਮਦਗੜ੍ਹ ਅਧੀਨ ਪਿੰਡ ਜੰਡਾਲੀ ਕਲਾਂ ਵਿਖੇ ਪੰਚਾਇਤ ਘਰ ਸਥਾਨ ਤੇ ਲਗਾਇਆ ਜਾ ਰਿਹਾ ਹੈ । ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਹਿੰਦੇ ਨਾਗਰਿਕ ਸਰਕਾਰ ਦੀਆਂ ਪੈਨਸ਼ਨ ਸਕੀਮਾਂ ਦੇ ਲਾਭ ਲੈਣ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹੋਣ, ਇਸ ਕੈਂਪ ਵਿੱਚ ਪਹੁੰਚ ਕੇ ਬਿਨੈ ਪੱਤਰ ਦੇ ਸਕਦੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਲਈ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਲਾਭਪਾਤਰੀ ਦਿਵਿਆਂਗ ਪੈਨਸ਼ਨ ਦਾ ਲਾਭ ਲੈ ਰਹੇ ਹਨ ਅਤੇ ਉਹਨਾਂ ਦਾ ਲੇਕਿਨ ਉਨ੍ਹਾਂ ਦਾ ਯੂ.ਡੀ.ਆਈ.ਡੀ. ਨਹੀਂ ਬਣਿਆ ਹੋਇਆ, ਉਹ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਅਪਲਾਈ ਕਰ ਸਕਦੇ ਹਨ ।